30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਾਰਾਂ ਵਾਲਾ ਪੁਲ ’ ਤੇ ਚੱਲੀਆਂ ਗੋਲੀਆਂ , ਇਕ ਨੌਜਵਾਨ ਗੰਭੀਰ ਪੁਰਾਣੀ ਰੰਜਿਸ਼ ਕਾਰਨ ਹੋਇਆ ਹਮਲਾ- ਏ. ਸੀ. ਪੀ.

ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ ’ਚ ਅੱਜ ਦੇਰ ਰਾਤ ਇਥੇ ਤਾਰਾਂ ਵਾਲਾ ਪੁੱਲ ਦਰਗਾਹ ’ਤੇ ਮੱਥਾ ਟੇਕਣ ਆਏ 2 ਨੌਜਵਾਨਾਂ ’ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਪੁਲਿਸ ਨੇ ਇਸ ਘਟਨਾ ਨੂੰ ਗੈਂਗਵਾਰ ਹੋਣ ਦੀ ਸੰਭਾਵਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਝਗੜਾ ਦੋ ਧਿਰਾਂ ਦੀ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ।

Ad Position 21
No active advertisement
ਤਾਰਾਂ ਵਾਲਾ ਪੁੱਲ ’ਤੇ ਗੋਲੀਆਂ ਚੱਲਣ ਦੀ ਵਾਰਦਾਤ ਉਪੰਰਤ ਮੌਕੇ ’ਤੇ ਪੁੱਜੀ ਪੁਲਿਸ ਪਾਰਟੀ ਅਤੇ ਸੜਕ ’ਤੇ ਡਿੱਗੇ ਗੋਲੀਆਂ ਦੇ ਖੋਲ੍ਹ। ਤਸਵੀਰਾਂ : ਨਿਰਮਲ ਸਟੂਡੀਓ 30-10-2026
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ ’ਚ ਅੱਜ ਦੇਰ ਰਾਤ ਇਥੇ ਤਾਰਾਂ ਵਾਲਾ ਪੁੱਲ ਦਰਗਾਹ ’ਤੇ ਮੱਥਾ ਟੇਕਣ ਆਏ 2 ਨੌਜਵਾਨਾਂ ’ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਪੁਲਿਸ ਨੇ ਇਸ ਘਟਨਾ ਨੂੰ ਗੈਂਗਵਾਰ ਹੋਣ ਦੀ ਸੰਭਾਵਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਝਗੜਾ ਦੋ ਧਿਰਾਂ ਦੀ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਇਸ ਸਬੰਧੀ ਏ.ਸੀ.ਪੀ. ਪੂਰਬੀ ਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਸਿੰਘ ਤੇ ਅਕਾਸ਼ਦੀਪ ਸਿੰਘ ਵਾਸੀ ਪਿੰਡ ਕੋਟਲੀ ਸੱਕਾ ਅਜਨਾਲਾ ਦੇ ਰਹਿਣ ਵਾਲੇ ਹਨ ਜੋ ਇਥੇ ਮਜ਼ਾਰ ’ਤੇ ਮੱਥਾ ਟੇਕਣ ਲਈ ਆਏ ਸਨ ਜਿਥੇ 6 ਨੌਜਵਾਨ ਹੋਰ ਸਨ, ਜਿਨ੍ਹਾਂ ਨੇ ਹਮਲਾ ਕਰਦਿਆਂ ਗੋਲੀਆਂ ਚਲਾ ਦਿੱਤੀਆਂ, 2 ਗੋਲੀਆਂ ਇਕ ਲੜਕੇ ਨੂੰ ਲੱਗੀਆਂ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਲੇ ਵੇਰਵਿਆਂ ਅਨੁਸਾਰ, ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਜ਼ਾਰ ਵੱਲ ਜਾ ਰਹੇ ਸਨ ਤਾਂ ਮੌਕੇ ’ਤੇ ਪਹਿਲਾਂ ਤੋਂ ਮੌਜੂਦ ਛੇ ਨੌਜਵਾਨ ਖੜੇ ਸੀ, ਜਿਨ੍ਹਾਂ ਦੋਵਾਂ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ, ਇਸ ਦੌਰਾਨ ਇਕ ਨੌਜਵਾਨ ਨੂੰ ਗੋਲੀਆਂ ਲੱਗੀਆਂ, ਜਦਕਿ ਦੂਜਾ ਨੌਜਵਾਨ ਮੌਕੇ ਤੋਂ ਭੱਜ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਅਤੇ ਥਾਣਾ ਮੁਖੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੂਜੇ ਨੌਜਵਾਨ ਨੂੰ ਵੀ ਸਿਵਲ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਦੇ ਵਿਅਕਤੀ ਇਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਲਗਭਗ ਦੋ-ਤਿੰਨ ਸਾਲ ਪਹਿਲਾਂ ਵੀ ਉਨ੍ਹਾਂ ਵਿਚਕਾਰ ਝਗੜਾ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰਾਂ ਦੀ ਚੋਣ ਹੁਣ 13 ਦਸੰਬਰ ਨੂੰ ਅਗਲੀ ਖ਼ਬਰ ਬੱਧਨੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24