29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਇਮਰਾਨ ਖ਼ਾਨ ਦੀ ਭੈਣ ਨੌਰੀਨ ਨਿਆਜ਼ੀ ਦੀ ਸਿਹਤ ਵਿਗੜੀ

ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

Ad Position 21
No active advertisement
ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਦੀ ਭੈਣ ਨੌਰੀਨ ਖ਼ਾਨ ਨਿਆਜ਼ੀ ਦੀ ਸਿਹਤ ਅਚਾਨਕ ਖ਼ਰਾਬ ਹੋਣ ਕਾਰਨ ਉਸ ਨੂੰ ਜੇਲ੍ਹ ਤੋਂ ਹਸਪਤਾਲ ਤਬਦੀਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੌਰੀਨ ਨਿਆਜ਼ੀ ਨੂੰ ਦਿਲ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕੋਟ ਲਖਪਤ ਜੇਲ੍ਹ ਤੋਂ ਪੰਜਾਬ ਇੰਸਟੀਚਿਊਟ ਆਫ਼ ਕਾਰਡੀਓਲੋਜੀ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਮੁੱਢਲੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਕੀਲ ਰਾਣਾ ਮੁਦੱਸਰ ਉਮਰ ਨੇ ਦਿੱਤੀ। ਦੂਜੇ ਪਾਸੇ, ਲਾਹੌਰ ਹਾਈ ਕੋਰਟ ਨੇ ਇਮਰਾਨ ਖ਼ਾਨ ਦੀਆਂ ਦੋਵੇਂ ਭੈਣਾਂ ਡਾ: ਉਜ਼ਮਾ ਖ਼ਾਨਮ ਅਤੇ ਨੌਰੀਨ ਨਿਆਜ਼ੀ ਦੀ ਹਿਰਾਸਤ ਦੇ ਨੋਟੀਫਿਕੇਸ਼ਨਾਂ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੀਨ ਨੂੰ ਖ਼ੁਸ਼ ਕਰਨ ਲਈ ਪਾਕਿ ਨੇ ਤਾਈਵਾਨੀ ਏਅਰਲਾਈਨਾਂ ਲਈ ਬੰਦ ਕੀਤਾ ਆਪਣਾ ਹਵਾਈ ਖੇਤਰ ਉਡਾਣਾਂ ਦੇ ਬਦਲੇ ਰੂਟ ਅਗਲੀ ਖ਼ਬਰ ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਸਰਕਾਰ - ਅਸ਼ਵਨੀ ਸ਼ਰਮਾ
Ad Position 24