29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਸਿੱਖ ਜਗਤ ਦੀ ਮਹਾਨ ਸੰਸਥਾ - ਗਿਆਨੀ ਅਮਰਜੀਤ ਸਿੰਘ ਸੰਤ ਭੂਰੀ ਵਾਲਿਆਂ ਵਲੋਂ ਗੁਰੂ ਘਰਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਸੰਤ ਬਾਬਾ ਜੈਮਲ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲੇ ਅਤੇ ਸੇਵਿਕਾ ਬੀਬੀ ਹਰਜਿੰਦਰ ਕੌਰ ਦੀ ਸਾਲਾਨਾ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਡੇਰਾ ਨਿਰਮਲੇ ਤਪੋਬਣ ਕਾਰ ਸੇਵਾ ਭੂਰੀ ਵਾਲੇ ਵਿਖੇ ਸ਼ਰਧਾ ਸਹਿਤ ਕਰਵਇਆ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ, ਨਿਰਮਲੇ ਸੰਤਾਂ ਮਹਾਂਪੁਰਸ਼ਾਂ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕਰਦਿਆਂ ਸ਼ਰਧਾ ਸਤਿਕਾਰ ਭੇਟ ਕੀਤਾ। ਗੁਰਮਤਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭੂਰੀ ਵਾਲੇ ਸੰਪਰਦਾਇ ਸਿੱਖ ਜਗਤ ਦੀ ਇਕ ਮਹਾਨ ਸੰਸਥਾ ਹੈ, ਜਿਸ ਵਲੋਂ ਗੁਰੂ ਘਰਾਂ ਤੇ ਧਾਰਮਿਕ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸੰਗਤਾਂ ਦੀ ਸਹੂਲਤ ਲਈ ਵਡਮੁੱਲੇ ਸੇਵਾ ਕਾਰਜ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਸੰਤ ਬਾਬਾ ਜੈਮਲ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲੇ ਅਤੇ ਸੇਵਿਕਾ ਬੀਬੀ ਹਰਜਿੰਦਰ ਕੌਰ ਦੀ ਸਾਲਾਨਾ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਡੇਰਾ ਨਿਰਮਲੇ ਤਪੋਬਣ ਕਾਰ ਸੇਵਾ ਭੂਰੀ ਵਾਲੇ ਵਿਖੇ ਸ਼ਰਧਾ ਸਹਿਤ ਕਰਵਇਆ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ, ਨਿਰਮਲੇ ਸੰਤਾਂ ਮਹਾਂਪੁਰਸ਼ਾਂ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕਰਦਿਆਂ ਸ਼ਰਧਾ ਸਤਿਕਾਰ ਭੇਟ ਕੀਤਾ। ਗੁਰਮਤਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭੂਰੀ ਵਾਲੇ ਸੰਪਰਦਾਇ ਸਿੱਖ ਜਗਤ ਦੀ ਇਕ ਮਹਾਨ ਸੰਸਥਾ ਹੈ, ਜਿਸ ਵਲੋਂ ਗੁਰੂ ਘਰਾਂ ਤੇ ਧਾਰਮਿਕ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸੰਗਤਾਂ ਦੀ ਸਹੂਲਤ ਲਈ ਵਡਮੁੱਲੇ ਸੇਵਾ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਅਜਿਹੇ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਗੁਰਮਤਿ ਸਿਧਾਂਤਾਂ ਅਤੇ ਸੇਵਾ ਦੀ ਮਹਾਨ ਪਰੰਪਰਾ ਨੂੰ ਸੁਰਜੀਤ ਰੱਖਣ ਲਈ ਉਪਰਾਲੇ ਕਰ ਰਹੇ ਹਨ। ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੰਤ ਭੂਰੀ ਵਾਲਿਆਂ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਮਹਾਂਪੁਰਖਾਂ ਨੇ ਗੁਰੂ ਘਰਾਂ ਦੀ ਸੇਵਾ ਅਤੇ ਪੰਥਕ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਹੈ, ਜਦਕਿ ਸੰਪਰਦਾਇ ਦੇ ਮੌਜੂਦਾ ਮੁਖੀ ਵਲੋਂ ਵੀ ਗੁਰਦੁਆਰਾ ਸਾਹਿਬਾਨ ਦੀਆਂ ਸੁੰਦਰ ਇਮਾਰਤਾਂ ਦੀ ਉਸਾਰੀ, ਜੋੜਾ ਘਰਾਂ, ਵਿਸ਼ਾਲ ਲੰਗਰ ਹਾਲਾਂ, ਸ਼ਤਾਬਦੀਆਂ ਮੌਕੇ ਗੁਰੂ ਕੇ ਲੰਗਰਾਂ, ਕਾਰ ਪਾਰਕਿੰਗਾਂ ਅਤੇ ਸੰਗਤਾਂ ਲਈ ਆਧੁਨਿਕ ਸਹੂਲਤਾਂ ਨਾਲ ਲੈੱਸ ਸਰਾਵਾਂ ਦੀ ਉਸਾਰੀ ਦੇ ਨਾਲ-ਨਾਲ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਨ ਲਈ ਵੀ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਗੁਰਮਤਿ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਪਰਮਿੰਦਰਪਾਲ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ, ਮਹੰਤ ਰੇਸ਼ਮ ਸਿੰਘ ਸੇਖਵਾਂ ਨਿਰਮਲ ਪੰਚਾਇਤੀ ਅਖਾੜਾ ਧਰਮਧਜਾ ਪਟਿਆਲਾ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ,ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਕਥਾਵਾਚਕ ਗਿਆਨੀ ਗਗਨਦੀਪ ਸਿੰਘ, ਮੁਖੀਆ ਮਹੰਤ ਸੰਤ ਜਗਜੀਤ ਸਿੰਘ, ਜਥੇਦਾਰ ਅਵਤਾਰ ਸਿੰਘ ਸੁਰ ਸਿੰਘ, ਸੰਤ ਜ਼ੈਲ ਸਿੰਘ ਸ਼ਾਸਤਰੀ, ਸੰਤ ਅਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲੇ, ਸੰਤ ਚਮਕੌਰ ਸਿੰਘ ਪੰਜ ਗਰਾਈਆਂ, ਵੈਦ ਮਹੰਤ ਅਮਰੀਕ ਸਿੰਘ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਮਹੰਤ ਤੇਜਾ ਸਿੰਘ ਖੁੱਡੇ ਵਾਲੇ, ਭਗਵਾਨ ਸਿੰਘ ਜੌਹਲ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਗਿਆਨੀ ਰਣਜੀਤ ਸਿੰਘ ਗੌਹਰ ਨੇ ਵੀ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ। ਸੰਤ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਸਿੰਘ ਸਾਹਿਬਾਨ, ਪ੍ਰਮੁੱਖ ਸ਼ਖ਼ਸੀਅਤਾਂ ਤੇ ਨਿਰਮਲੇ ਸੰਤਾਂ ਮਹਾਂਪੁਰਸ਼ਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਪ੍ਰੇਰਨਾ ਦਿੱਤੀ ਗਈ। ਸਮਾਗਮ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ,ਵਧੀਕ ਜਥੇਦਾਰ ਗਿਆਨੀ ਗੁਰਦਿਆਲ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤ ਕਸ਼ਮੀਰ ਸਿੰਘ ਮੁਕਤਸਰ, ਮਹੰਤ ਜਗਤਾਰ ਸਿੰਘ ਨੈਨੇਵਾਲ, ਜਨਰਲ ਸਕੱਤਰ ਮਹੰਤ ਬਲਵੰਤ ਸਿੰਘ ਹਰਿਦਵਾਰ, ਮਹੰਤ ਬਿੱਕਰ ਸਿੰਘ, ਮਹੰਤ ਸੁਖਚੈਨ ਸਿੰਘ, ਮਹੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਮਹੰਤ ਸ਼ਾਮ ਸੁੰਦਰ ਸਿੰਘ, ਮੰਡਲੇਸ਼ਵਰ ਸਵਾਮੀ ਜਗਤਾਨੰਦ ਜੀ, ਮਹੰਤ ਮਨਜੀਤ ਸਿੰਘ ਖੈਰਾਬਾਦ, ਮਹੰਤ ਦਵਿੰਦਰ ਸਿੰਘ ਸ਼ਹਾਬਪੁਰਾ, ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੇ ਭਗਵੰਤ ਸਿੰਘ ਸਿਆਲਕਾ, ਬਾਬਾ ਅਵਤਾਰ ਸਿੰਘ ਧੱਤਲ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਪ੍ਰਧਾਨ ਦੇ ਨਿੱਜੀ ਸਹਾਇਕ ਸ਼ਾਹਬਾਜ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਰਜਿੰਦਰ ਸਿੰਘ ਰੂਬੀ, ਐਡੀ. ਮੈਨੇਜਰ ਗੁਰਪ੍ਰੀਤ ਸਿੰਘ ਤੇ ਲਾਲ ਸਿੰਘ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਸਰਵਣ ਸਿੰਘ ਧੁੰਨ ਤੇ ਹਰਮੀਤ ਸਿੰਘ ਪਠਾਨਮਾਜਰਾ, ਤਲਵਿੰਦਰ ਸਿੰਘ ਬੁੱਟਰ, ਰਣਧੀਰ ਸਿੰਘ ਖਡਿਆਲਾ ਸੈਣੀਆਂ, ਬਾਰਡਰ ਰੇਂਜ ਦੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ , ਏ.ਡੀ.ਸੀ.ਪੀ. ਅਮਨਦੀਪ ਕੌਰ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਰਾਮ ਸਿੰਘ ਭਿੰਡਰ ਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਸ਼ਾਮਿਲ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਬਣਨ ’ ਤੇ ਮਿਲੇਗਾ ਕੇਂਦਰ ਦੇ ਬਰਾਬਰ ਮਹਿੰਗਾਈ ਭੱਤਾ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਅਟਾਰੀ ਸਰਹੱਦ ਨੇੜੇ ਡਿਫੈਂਸ ਨਹਿਰ ’ ਤੇ ਝੰਡੇ ਦੀ ਰਸਮ ਮੌਕੇ ਭਾਰਤੀ ਖੇਤਰ ’ ਚ ਡਿੱਗਾ ਡਰੋਨ 10 ਕਿਲੋ ਹੈਰੋਇਨ ਸਮੇਤ ਦੋ...
Ad Position 24