29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਡੀ . ਜੀ . ਜੀ . ਆਈ . ਟੀ . ਦਫ਼ਤਰ ਮੁਹਾਲੀ ਦਾ ਘਿਰਾਓ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-10-2026
ਐੱਸ. ਏ. ਐੱਸ. ਨਗਰ, 29 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਪ੍ਰਾਈਵੇਟ ਕੰਪਨੀਆਂ ਦੇ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਨੂੰ ਲੈ ਕੇ ਅੱਜ ਡੀ. ਜੀ. ਜੀ. ਆਈ. ਟੀ. ਦਫ਼ਤਰ ਮੁਹਾਲੀ ਦਾ ਘਿਰਾਓ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਵਾਈਸ ਪ੍ਰਧਾਨ ਮੋਹਨੀ ਸ਼ਰਮਾ ਤੇ ਜਨਰਲ ਸੈਕਟਰੀ ਗੁਰਸੇਵਕ ਸਿੰਘ ਨੇ ਕਿਹਾ ਕਿ ਪਿਛਲੀਆਂ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਆਗੂਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰਾਂ ਨੂੰ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰੀ ਪ੍ਰਬੰਧ ਹੇਠ ਲਿਆਂਦਾ ਜਾਵੇ, ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਢੁਕਵਾਂ ਵਾਧਾ ਕੀਤਾ ਜਾਵੇ, ਬਿਨਾਂ ਵਜਾ ਤਨਖ਼ਾਹਾਂ ਦੀ ਕਟੌਤੀ ਬੰਦ ਕੀਤੀ ਜਾਵੇ, ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਲਟਕਦੀਆਂ ਮੰਗਾਂ ਦਾ ਸਮਾਂਬੱਧ ਹੱਲ ਕੀਤਾ ਜਾਵੇ। ਇਸ ਦੌਰਾਨ ਸਥਾਨਕ ਪੁਲਿਸ ਅਧਿਕਾਰੀਆਂ ਵਲੋਂ ਯੂਨੀਅਨ ਆਗੂਆਂ ਦੀ ਐਡੀਸ਼ਨਲ ਚੀਫ਼ ਸੈਕਟਰੀ, ਡੀ. ਜੀ. ਜੀ. ਆਈ. ਟੀ. ਨਾਲ 3 ਨਵੰਬਰ ਮੀਟਿੰਗ ਤੈਅ ਕਰਵਾਈ ਗਈ ਜਿਸ ਤੋਂ ਬਾਅਦ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਅੱਜ ਦਾ ਘਿਰਾਓ ਸਮਾਪੱਤ ਕਰਦਿਆਂ ਕਿਹਾ ਕਿ ਜੇਕਰ 3 ਨਵੰਬਰ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲਾ ਰਾਊਜ਼ ਐਵੇਨਿਊ ਕੋਰਟ ਨੇ 14 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ ਅਗਲੀ ਖ਼ਬਰ -ਮਹਿਲਾ ਘਰੇਲੂ ਟੀ-20 ਕ੍ਰਿਕਟ-ਦਿੱਲੀ ਨੇ ਸਭ ਤੋਂ ਵੱਡੇ ਸਕੋਰ ਦਾ ਵਿਸ਼ਵ ਰਿਕਾਰਡ ਬਣਾਇਆ
Ad Position 24