31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਵਰੀ 2027 ਵਿਚ ਆ ਰਹੇ 360ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਮੱਥਾ ਟੇਕ ਕੇ ਸ਼ਬਦ ਕੀਰਤਨ ਸਰਵਣ ਕੀਤਾ ਤੇ ਪਵਿੱਤਰ ਜੋੜਾ ਸਾਹਿਬ ਸਮੇਤ ਹੋਰ ਪਾਵਨ ਵਸਤਾਂ ਦੇ ਦਰਸ਼ਨ ਕੀਤੇ।

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਵਰੀ 2027 ਵਿਚ ਆ ਰਹੇ 360ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਮੱਥਾ ਟੇਕ ਕੇ ਸ਼ਬਦ ਕੀਰਤਨ ਸਰਵਣ ਕੀਤਾ ਤੇ ਪਵਿੱਤਰ ਜੋੜਾ ਸਾਹਿਬ ਸਮੇਤ ਹੋਰ ਪਾਵਨ ਵਸਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਬਾਅਦ ਵਿਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨ: ਸਕੱਤਰ ਇੰਦਰਜੀਤ ਸਿੰਘ ਸਮੇਤ ਹੋਰ ਅਹੁਦੇਦਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਤਖ਼ਤ ਸਾਹਿਬ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ ਸਮੇਤ ਹੋਰ ਅਹੁਦੇਦਾਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਫ਼ਿਲਮ ਤੇ ਟੀ. ਵੀ. ਐਕਟਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਅਸ਼ਵਨੀ ਵੈਸ਼ਨਵ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਜਲੰਧਰ ਦੇ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ
Ad Position 24