30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਿੱਥੇ ਕਾਂਗਰਸ ਹਾਰਦੀ ਹੈ, ਉੱਥੇ ਈ.ਵੀ.ਐਮ. ਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੀ ਹੈ-ਕੇਵਲ ਸਿੰਘ ਢਿੱਲੋਂ

ਪਟਿਆਲਾ, 30 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਭਾਜਪਾ ਵਲੋਂ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਕੱਢਿਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ, ਪਰ ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ।

Ad Position 21
No active advertisement
ਅਜੀਤ ਡੈਸਕ 31-10-2026
ਪਟਿਆਲਾ, 30 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਭਾਜਪਾ ਵਲੋਂ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਕੱਢਿਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ, ਪਰ ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਸੇ ਕਾਰਨ ਉਹ ਲੋਕਾਂ ਵਿਚ ਭਰਮ ਪੈਦਾ ਕਰਨ ਲਈ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਉਠਾ ਰਹੀਆਂ ਹਨ। ਢਿੱਲੋਂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਅਪਣਾਉਂਦੀ ਹੈ, ਜਿਸ ਸੂਬੇ ਵਿਚ ਕਾਂਗਰਸ ਜਿੱਤ ਜਾਂਦੀ ਹੈ, ਉੱਥੇ ਲੋਕਤੰਤਰ ਅਤੇ ਈ.ਵੀ.ਐਮ. ਸਭ ਕੁਝ ਠੀਕ ਹੁੰਦਾ ਹੈ, ਪਰ ਜਿੱਥੇ ਹਾਰ ਜਾਂਦੀ ਹੈ, ਉੱਥੇ ਇਸ ਦੇ ਆਗੂ ਈ.ਵੀ.ਐਮ. ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਦੇ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਜਨਤਾ ਦੇ ਫ਼ੈਸਲੇ ਨੂੰ ਵੋਟ ਚੋਰੀ ਕਹਿਣਾ ਲੋਕਤੰਤਰ ਅਤੇ ਵੋਟਰਾਂ ਦੇ ਫ਼ੈਸਲੇ ਦਾ ਅਪਮਾਨ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਆਗੂਆਂ ਨੇ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਵੋਟ ਚੋਰੀ ਦੇ ਮੁੱਦੇ ’ਤੇ ਬਿਆਨਬਾਜ਼ੀ ਕਰ ਰਹੇ ਹਨ, ਪਰ ਪੰਜਾਬ ਵਿਚ ਉਨ੍ਹਾਂ ਦੀ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਤੰਤਰ ਨਾਲ ਹੋਈਆਂ ਕਥਿਤ ਧਾਂਦਲੀਆਂ ’ਤੇ ਉਹ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਸਮੇਤ ਅਜਿਹੇ ਗੰਭੀਰ ਮਾਮਲਿਆਂ ’ਤੇ ਵੀ ਕੇਜਰੀਵਾਲ ਦੀ ਚੁੱਪ ਕਈ ਸਵਾਲ ਖੜ੍ਹੇ ਕਰਦੀ ਹੈ। ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਦੇ ਫ਼ੈਸਲੇ ਭਗਵੰਤ ਮਾਨ ਨਹੀਂ, ਸਗੋਂ ਦਿੱਲੀ ਤੋਂ ਨਕਾਰੇ ਹੋਏ ਆਗੂ ਲੈ ਰਹੇ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਲੋਕਤੰਤਰ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਐਸ.ਆਈ.ਆਰ. ’ਤੇ ਸਵਾਲ ਉਠਾ ਕੇ ਉਨ੍ਹਾਂ ਨੇ ਦੇਸ਼ ਦੀ ਸ਼ਾਨ ’ਤੇ ਹਮਲਾ ਕੀਤਾ ਹੈ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੀ ਸਹਿ-ਇੰਚਾਰਜ ਅਲਕਾ ਗੁਰਜਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਨਰਲ ਸਕੱਤਰ ਜੀਵਨ ਗਰਗ ਅਤੇ ਜਨਰਲ ਸਕੱਤਰ ਰਾਜੇਸ਼ ਬਾਘਾ, ਗੁਰਜੀਤ ਸਿੰਘ ਕੋਹਲੀ, ਸਤਬੀਰ ਸਿੰਘ ਖਟੜਾ, ਵਿਜੇ ਕੁਮਾਰ ਕੂਕਾ, ਸੁਖਵਿੰਦਰ ਪਾਲ ਸਿੰਘ ਮਿੰਟਾਂ, ਗੁਰਤੇਜ ਸਿੰਘ ਢਿੱਲੋਂ, ਕੇ.ਕੇ. ਮਲਹੋਤਰਾ, ਨਰਿੰਦਰ ਸਹਿਗਲ, ਸੰਜੀਵ ਕੁਮਾਰ ਹੈਪੀ, ਸਿਕੰਦਰ ਚੌਹਾਨ ਤੇ ਅਤੁਲ ਜੋਸ਼ੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਤੇ ਗ਼ੈਰ-ਕਾਨੂੂੰਨੀ ਹਥਿਆਰ ਨੈੱਟਵਰਕ ਨਾਲ ਜੁੜੇ 8 ਨੌਜਵਾਨ ਅੰਮ੍ਰਿਤਸਰ ’ਚ ਗ੍ਰਿਫ਼ਤਾਰ ਅਗਲੀ ਖ਼ਬਰ ਜੀਬੀ ਰੀਅਲਟੀ ਵਲੋਂ ਪੰਜਾਬ ਦੇ ਪਹਿਲੇ ਜੈਕਬ ਐਂਡ ਕੰਪਨੀ ਬ੍ਰਾਂਡੇਡ ਰੇਜਿਡੇਸ ਦਾ ਐਲਾਨ
Ad Position 24