30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਕੀਤਾ ਜਾਵੇਗਾ ਘਿਰਾਓ

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਹ ਫ਼ੈਸਲਾ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਲੰਬੀ ਮੀਟਿੰਗ ਉਪਰੰਤ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 31-10-2026
ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਹ ਫ਼ੈਸਲਾ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਲੰਬੀ ਮੀਟਿੰਗ ਉਪਰੰਤ ਲਿਆ ਗਿਆ। ਮੀਟਿੰਗ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ। ਇਸੇ ਦੌਰਾਨ 31 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਸ਼ਿਆਂ ਕਾਰਨ ਘਰ ਉੱਜੜ ਰਹੇ ਹਨ ਪਰ ਸਰਕਾਰ ਇਨਸਾਫ਼ ਮੰਗਦੇ ਲੋਕਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਖ਼ਿਲਾਫ਼ ਜਬਰ ਦੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਸੰਘਰਸ਼ ਦੀ ਲੋੜ ਹੈ। ਬੁਲਾਰਿਆਂ ਨੇ ਕਥਿਤ ਪੁਲਿਸ ਤਸ਼ੱਦਦ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਮੀਟਿੰਗ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਭਾਕਿਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ, ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਅਮਨ ਪਟਵਾਰੀ, ਗਗਨਦੀਪ ਸਿਰਸੀਵਾਲਾ, ਕੁਲਵਿੰਦਰ ਸੁੱਖੀ, ਭੁਪਿੰਦਰ ਸਿੰਘ ਰੂਬੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦਰਸ਼ਨ ਪਾਲ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਗੁਰਜੰਟ ਸਿੰਘ, ਭਾਕਿਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਭਾਕਿਯੂ ਡਕੌਂਦਾ (ਧਨੇਰ) ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਿਕੰਦਰ ਸਿੰਘ ਘਰਾਂਗਣਾ, ਭਾਕਿਯੂ ਆਜ਼ਾਦ ਦੇ ਅਮਰਜੀਤ ਸਿੰਘ ਰੜਾ, ਚੜੂਨੀ ਦੇ ਅਮਰਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਮਾਣੂੰਕੇ, ਆਲ ਇੰਡੀਆ ਯੂਥ ਫੈਡਰੇਸ਼ਨ ਦੇ ਚਰਨਜੀਤ ਸਿੰਘ, ਵਪਾਰ ਮੰਡਲ ਮਾਨਸਾ ਦੇ ਮੁਨੀਸ਼ ਕੁਮਾਰ ਬੱਬੀ, ਸੀਟੂ ਦੇ ਆਗੂ ਤੇ ਸਾਬਕਾ ਵਿਧਾਇਕ ਤਰਸੇਮ ਸਿੰਘ ਜੋਧਾਂ, ਆਈ.ਡੀ.ਪੀ. ਦੇ ਕਰਨੈਲ ਸਿੰਘ, ਸੀ.ਪੀ.ਆਈ. ਦੇ ਕ੍ਰਿਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਵਾਰਿਸ ਪੰਜਾਬ ਦੇ ਪ੍ਰਗਟ ਸਿੰਘ ਵਿਰਕ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਆਦਿ ਹਾਜ਼ਰ ਸਨ। ਉੱਧਰ ਧਰਨਾ 18ਵੇਂ ਦਿਨ ਵੀ ਜਾਰੀ ਰਿਹਾ।
Ad Position 22
No active advertisement
ਪਿਛਲੀ ਖ਼ਬਰ ਐੱਫ.ਐੱਮ.ਜੀ.ਈ. ਪ੍ਰੀਖਿਆ ਨੂੰ ਲੈ ਕੇ ਮੁੜ ਵਿਵਾਦ ਅਗਲੀ ਖ਼ਬਰ ਨਸ਼ਾ ਕਰਦਾ ਥਾਣੇਦਾਰ ਲੋਕਾਂ ਨੇ ਦਬੋਚਿਆ, ਰੋਸ ਵਜੋਂ ਦਿੱਤਾ ਧਰਨਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਏਜੰਸੀ ਦੇ ਤੋੜੇ ਸ਼ੀਸ਼ੇ
Ad Position 24