ਦਲਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ (ਬ) ਡਟ ਕੇ ਪੈਰਵੀ ਕਰੇਗਾ-ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਦਲਜੀਤ ਸਿੰਘ ਦੀ ਭੈਣ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।
ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਦਲਜੀਤ ਸਿੰਘ ਦੀ ਭੈਣ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੁਲਿਸ ਦੀ ਕਥਿਤ ਅਸੰਵੇਦਨਸ਼ੀਲਤਾ ਕਾਰਨ ਪਰਿਵਾਰ ਜਿਸ ਮਾਨਸਿਕ ਪੀੜਾ ਵਿਚੋਂ ਲੰਘ ਰਿਹਾ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਤੇ ਪ੍ਰਸ਼ਾਸਨ ਵਲੋਂ ਪਰਿਵਾਰ ਨੂੰ ਸਮਝੌਤਾ ਕਰਨ ਲਈ ਮਜਬੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪਾਰਟੀ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਹਾਜ਼ਰ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਦਲਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ (ਬ) ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰਦਾ ਰਹੇਗਾ।