ਧੀ ਦਾ ਕਤਲ ਕਰਨ ਵਾਲੇ ਪਿਤਾ ਵਲੋਂ ਖੁਦਕੁਸ਼ੀ
ਹਰਿਆਣਾ, 31 ਅਕਤੂਬਰ (ਹਰਮੇਲ ਸਿੰਘ ਖੱਖ)-ਬੀਤੇ ਦਿਨੀਂ ਪਿੰਡ ਧੂਤ ਕਲਾਂ ’ਚ ਪਿਤਾ ਵਲੋਂ ਆਪਣੀ ਨਾਬਾਲਗ ਧੀ ਦਾ ਕਿਰਪਾਨ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਲੜਕੀ ਜਿਸ ਦਾ ਨਾਂਅ ਇੰਦਰਪ੍ਰੀਤ ਕੌਰ ਜੋਕਿ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ।
ਹਰਿਆਣਾ, 31 ਅਕਤੂਬਰ (ਹਰਮੇਲ ਸਿੰਘ ਖੱਖ)-ਬੀਤੇ ਦਿਨੀਂ ਪਿੰਡ ਧੂਤ ਕਲਾਂ ’ਚ ਪਿਤਾ ਵਲੋਂ ਆਪਣੀ ਨਾਬਾਲਗ ਧੀ ਦਾ ਕਿਰਪਾਨ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਲੜਕੀ ਜਿਸ ਦਾ ਨਾਂਅ ਇੰਦਰਪ੍ਰੀਤ ਕੌਰ ਜੋਕਿ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ। ਉਸ ਦੇ ਪਿਤਾ ਅਮਰਜੀਤ ਸਿੰਘ ਵਲੋਂ ਆਪਣੀ ਸੁੱਤੀ ਪਈ ਧੀ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਕਤਲ ਕਰਨ ਤੋਂ ਬਾਅਦ ਲੜਕੀ ਦਾ ਪਿਤਾ ਫ਼ਰਾਰ ਹੋ ਗਿਆ ਸੀ, ਜਿਸ ਦੀ ਪੁਲਿਸ ਭਾਲ ਕੀਤੀ ਜਾ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਦੁਸਹਿਰਾ ਗਰਾਉਂਡ ’ਚੋਂ 1 ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਦੀ ਪਿੰਡ ਧੂਤ ਕਲਾਂ ਦੇ ਸਰਪੰਚ ਅਤੇ ਮ੍ਰਿਤਕ ਦੇ ਜੀਜੇ ਨੇ ਪਹਿਚਾਣ ਕਰ ਲਈ ਹੈ, ਜਿਸ ਵਲੋਂ ਖੁਦਕੁਸ਼ੀ ਕੀਤੀ ਲਗ ਰਹੀ ਹੈ। ਥਾਣਾ ਸਦਰ ਦੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਗਿਆ।