31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ (ਮਹਾਰਾਸ਼ਟਰ) ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਔਰੰਗਾਬਾਦ ਸਮੇਤ ਮਹਾਂਰਾਸ਼ਟਰ ਦੀਆਂ ਸੰਗਤਾਂ ਸਮੇਤ ਪੰਜਾਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫ਼ੌਜਾਂ ਵੀ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਔਰੰਗਾਬਾਦ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ।

Ad Position 21
No active advertisement
ਅਜੀਤ ਡੈਸਕ 01-11-2026
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਔਰੰਗਾਬਾਦ ਸਮੇਤ ਮਹਾਂਰਾਸ਼ਟਰ ਦੀਆਂ ਸੰਗਤਾਂ ਸਮੇਤ ਪੰਜਾਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫ਼ੌਜਾਂ ਵੀ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਔਰੰਗਾਬਾਦ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ। ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਣ ’ਤੇ ਸਜਾਏ ਧਾਰਮਿਕ ਦੀਵਾਨ ਦੌਰਾਨ ਭਾਈ ਸੁਖਜੀਤ ਸਿੰਘ ਕਨ੍ਹੱਈਆ ਨੇ ਕਥਾ ਵਿਚਾਰਾਂ ਸਰਵਨ ਕਰਾਈਆਂ। ਇਸ ਮੌਕੇ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ ਵਿਚ ਗੁਰਦੁਆਰਾ ਗੁਰੂ ਸਿੰਘ ਸਭਾ ਸੰਭਾਜੀ ਨਗਰ ਔਰੰਗਾਬਾਦ ਦੇ ਪ੍ਰਧਾਨ ਹਰਵਿੰਦਰ ਸਿੰਘ ਬਿੰਦਰਾ, ਮੀਤ ਪ੍ਰਧਾਨ ਜਸਪਾਲ ਸਿੰਘ ਓਬਰਾਏ, ਸਕੱਤਰ ਕੁਲਦੀਪ ਸਿੰਘ, ਖ਼ਜ਼ਾਨਚੀ ਇੰਦਰਜੀਤ ਸਿੰਘ ਅਟਵਾਲ, ਗ੍ਰੰਥੀ ਭਾਈ ਪ੍ਰਿਤਪਾਲ ਸਿੰਘ, ਉਂਕਾਰ ਸਿੰਘ ਓਬਰਾਏ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਛਾਬੜਾ, ਮੀਤ ਪ੍ਰਧਾਨ ਜਗਦੇਵ ਸਿੰਘ ਗੁਰਦਿੱਤੇ, ਸਕੱਤਰ ਕੁਨਾਲ ਸਿੰਘ ਗੁਰਦਿੱਤੇ, ਜੁਆਇੰਟ ਸਕੱਤਰ ਹਰਪਾਲ ਸਿੰਘ ਮੁਛਾਲ, ਖ਼ਜ਼ਾਨਚੀ ਤ੍ਰਿਲੋਚਨ ਸਿੰਘ ਛਾਬੜਾ, ਰਣਜੀਤ ਸਿੰਘ ਛਾਬੜਾ, ਸਤਨਾਮ ਸਿੰਘ ਗੁਲਾਟੀ ਅਤੇ ਗੁਰਦੁਆਰਾ ਭਾਈ ਦਇਆ ਸਿੰਘ ਭਾਈ ਧਰਮ ਸਿੰਘ ਜੀ ਦੇ ਪ੍ਰਧਾਨ ਨਰਿੰਦਰ ਸਿੰਘ ਜਬਿੰਦਾ, ਮੀਤ ਪ੍ਰਧਾਨ ਅਜੀਤ ਸਿੰਘ ਸ਼ਿਲੇਦਾਰ, ਸਕੱਤਰ ਸਰਬਜੀਤ ਹਰੀ ਸਿੰਘ, ਖ਼ਜ਼ਾਨਚੀ ਗੋਲਡੀ ਸਿੰਘ ਢੋਡੀ, ਮਨਬੀਰ ਸਿੰਘ ਧਕਾਨ, ਹਰੀ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਖਹਿਰਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਵੋਟ ਰਾਜਨੀਤੀ ’ਚ ਪਹਿਲਕਦਮੀ ਲਈ ਫ਼ਾਇਦੇਮੰਦ ਹੋ ਸਕਦੀ ਹੈ, ਪਰ ਲੋਕ ਮੁੱਦਿਆਂ ਤੋਂ ਬਿਨਾਂ ਆਸ ਨਾ ਰੱਖਣ-ਗਿਆਨੀ ਹਰਪ੍ਰੀਤ ਸਿ...
Ad Position 24