ਪਤੀ ਵਲੋਂ ਪਤਨੀ ਦਾ ਕਤਲ
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਕਾਸ ਨਗਰ ’ਚ ਪਤੀ ਵਲੋਂ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਸ਼ਨਾਖਤ ਕਮਲਜੀਤ ਕੌਰ (49) ਵਜੋਂ ਕੀਤੀ ਗਈ ਹੈ।
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਕਾਸ ਨਗਰ ’ਚ ਪਤੀ ਵਲੋਂ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਸ਼ਨਾਖਤ ਕਮਲਜੀਤ ਕੌਰ (49) ਵਜੋਂ ਕੀਤੀ ਗਈ ਹੈ। ਕਮਲਜੀਤ ਕੌਰ ਦਾ ਪਤੀ ਰਵਿੰਦਰ ਸਿੰਘ ਪਿਕਅਪ ਵੈਨ ਚਲਾਉਂਦਾ ਸੀ। ਐਸ. ਐਚ. ਓ. ਗੁਰਮੁਖ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਰਵਿੰਦਰ ਸਿੰਘ ਅਕਸਰ ਆਪਣੀ ਪਤਨੀ ਕਮਲਜੀਤ ਕੌਰ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਇਨ੍ਹਾਂ ਦੇ ਦੋ ਲੜਕੇ ਹਨ। ਅਧਿਕਾਰੀ ਨੇ ਦੱਸਿਆ ਕਿ ਕਤਲ ਕਰਨ ਤੋਂ ਪਹਿਲਾਂ ਰਵਿੰਦਰ ਨੇ ਆਪਣੇ ਲੜਕੇ ਗਗਨਦੀਪ ਸਿੰਘ ਨੂੰ ਦੁੱਧ ਲੈਣ ਲਈ ਬਾਜ਼ਾਰ ਭੇਜ ਦਿੱਤਾ ਅਤੇ ਬਾਅਦ ਵਿਚ ਕਮਲਜੀਤ ਕੌਰ ਦਾ ਰਸੋਈ ਵਿਚ ਚਾਕੂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।