02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

-ਝੋ ਟਾ ਹੱਤਿਆ ਮਾਮਲਾ— ਮਸਲੇ ਦੇ ਹੱਲ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਅਗਵਾਈ ’ ਚ ਹੋਵੇ ਮੀਟਿੰਗ - ਐਕਸ਼ਨ ਕਮੇਟੀ ਗੱਲਬਾਤ ਤੋਂ ਪਹਿਲਾਂ ਸਾਰੇ ਪਰਚੇ ਰੱਦ ਕਰਨ ਦੀ ਮੰਗ

ਮਾਨਸਾ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਨੇ ਮੰਗ ਰੱਖੀ ਹੈ ਕਿ ਮਸਲੇ ਦੇ ਠੋਸ ਹੱਲ ਲਈ ਰਾਜ ਦੇ ਕੈਬਨਿਟ ਮੰਤਰੀਆਂ ਦੀ ਅਗਵਾਈ ’ਚ ਮੀਟਿੰਗ ਕੀਤੀ ਜਾਵੇ। ਐਕਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਝੋਟੇ ਦੇ ਪਿਤਾ ਭੀਮ ਸਿੰਘ, ਲਿਬਰੇਸ਼ਨ ਆਗੂ ਰਾਜਵਿੰਦਰ ਸਿੰਘ ਰਾਣਾ ਤੇ ਸੇਵਾ ਮੁਕਤ ਸੂਬੇਦਾਰ ਦਰਸ਼ਨ ਸਿੰਘ ’ਤੇ ਆਧਾਰਿਤ ਵਫ਼ਦ ਵਲੋਂ ਦੇਰ ਸ਼ਾਮ ਇਥੇ ਏ.

Ad Position 21
No active advertisement
ਅਜੀਤ ਡੈਸਕ 02-11-2026
ਮਾਨਸਾ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਨੇ ਮੰਗ ਰੱਖੀ ਹੈ ਕਿ ਮਸਲੇ ਦੇ ਠੋਸ ਹੱਲ ਲਈ ਰਾਜ ਦੇ ਕੈਬਨਿਟ ਮੰਤਰੀਆਂ ਦੀ ਅਗਵਾਈ ’ਚ ਮੀਟਿੰਗ ਕੀਤੀ ਜਾਵੇ। ਐਕਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਝੋਟੇ ਦੇ ਪਿਤਾ ਭੀਮ ਸਿੰਘ, ਲਿਬਰੇਸ਼ਨ ਆਗੂ ਰਾਜਵਿੰਦਰ ਸਿੰਘ ਰਾਣਾ ਤੇ ਸੇਵਾ ਮੁਕਤ ਸੂਬੇਦਾਰ ਦਰਸ਼ਨ ਸਿੰਘ ’ਤੇ ਆਧਾਰਿਤ ਵਫ਼ਦ ਵਲੋਂ ਦੇਰ ਸ਼ਾਮ ਇਥੇ ਏ.ਡੀ.ਜੀ.ਪੀ. ਗੌਤਮ ਚੀਮਾ, ਆਈ.ਏ.ਐਸ. ਅਧਿਕਾਰੀ ਕੁਲਵੰਤ ਸਿੰਘ ਧੂਰੀ ਨਾਲ ਬੈਠਕ ਦੌਰਾਨ ਇਹ ਮੰਗ ਉਠਾਈ ਗਈ। ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਪਹਿਲਾਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਹੋਰ ਵਿਅਕਤੀਆਂ ’ਤੇ ਦਰਜ ਮੁਕੱਦਮੇ ਰੱਦ ਕੀਤੇ ਜਾਣ। ਵਫ਼ਦ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਗਲੀ ਮੀਟਿੰਗ ’ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਸਕੱਤਰ ਦੀ ਸ਼ਮੂਲੀਅਤ ਹੋਵੇ। ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਲਈ ਪੰਜਾਬ ਭਰ ’ਚ ਲਾਮਬੰਦੀ ਮੀਟਿੰਗਾਂ ਜਾਰੀ ਹਨ। ਐਕਸ਼ਨ ਕਮੇਟੀ ਦੀ ਮੀਟਿੰਗ ’ਚ ਭੀਮ ਸਿੰਘ, ਕਿਸਾਨ ਆਗੂ ਨਿਰਮਲ ਸਿੰਘ ਝੰਡੂਕੇ, ਬੋਘ ਸਿੰਘ ਮਾਨਸਾ ਤੇ ਮਹਿੰਦਰ ਸਿੰਘ ਭੈਣੀਬਾਘਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਆਈ.ਐਮ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਲਖਵਿੰਦਰ ਸਿੰਘ ਮੂਸਾ, ਸੋਸਲਿਸ਼ਟ ਪਾਰਟੀ ਦੇ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ, ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓਂ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਮਾਣੂੰਕੇ, ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਇਸਤਰੀ ਸਭਾ ਦੀ ਆਗੂ ਜਸਵੀਰ ਕੌਰ ਨੱਤ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੀ.ਪੀ.ਆਈ. ਦੇ ਕ੍ਰਿਸ਼ਨ ਚੌਹਾਨ, ਵਿਦਿਆਰਥੀ ਆਗੂ ਅਰਵਿੰਦਰ ਕੌਰ ਆਜ਼ਾਦ, ਐਂਟੀ ਡਰੱਗ ਟਾਸਕ ਫੋਰਸ ਦੇ ਅਮਨ ਪਟਵਾਰੀ, ਗਗਨਦੀਪ ਸਿਰਸੀਵਾਲਾ, ਭੁਪਿੰਦਰ ਰੂਬੀ, ਹਰਵਿੰਦਰ ਭਾਰਦਵਾਜ, ਬਲਜੀਤ ਸ਼ਰਮਾ, ਹਰਫੂਲ ਸਿੰਘ, ਦਿਲਬਾਗ ਸਿੰਘ ਝੱਬਰ, ਮਨਦੀਪ ਸਿੰਘ ਗੋਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ ਆਪ ’ ’ ਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ - ਅਮਨ ਅਰੋੜਾ ਚੰਨੀ... ਅਗਲੀ ਖ਼ਬਰ ਸੰਤ ਬਾਬਾ ਬਿਸ਼ਨ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਕਰਵਾਇਆ
Ad Position 24