ਮੋਦੀ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਚੁੱਕੇ ਠੋਸ ਕਦਮ- ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)- ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਵਿੱਤੀ ਸਹਾਇਤਾ ਭੇਜਣਾ ਕਿਸਾਨ ਭਲਾਈ ਪ੍ਰਤੀ ਉਸ ਦੀ ਵਚਨਬੱਧਤਾ ਦਾ ਸਬੂਤ ਹੈ, ਜਦਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)- ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਵਿੱਤੀ ਸਹਾਇਤਾ ਭੇਜਣਾ ਕਿਸਾਨ ਭਲਾਈ ਪ੍ਰਤੀ ਉਸ ਦੀ ਵਚਨਬੱਧਤਾ ਦਾ ਸਬੂਤ ਹੈ, ਜਦਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ.-ਕਿਸਾਨ) ਯੋਜਨਾ ਦੀ 24ਵੀਂ ਕਿਸ਼ਤ ਜਾਰੀ ਹੋਣ ਦਾ ਸਵਾਗਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਇਸ ਕਿਸ਼ਤ ਤਹਿਤ ਦੇਸ਼ ਭਰ ਦੇ 9.34 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ 18,690 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਗਈ ਹੈ।