5 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਕਤ ਕਥਿਤ ਦੋਸ਼ੀ ਅਣਪਛਾਤੇ ਤਸਕਰਾਂ ਤੋਂ ਨਸ਼ੇ ਦੀ ਵੱਡੀ ਖੇਪ ਹਾਸਲ ਕਰਕੇ ਉਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ।
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਕਤ ਕਥਿਤ ਦੋਸ਼ੀ ਅਣਪਛਾਤੇ ਤਸਕਰਾਂ ਤੋਂ ਨਸ਼ੇ ਦੀ ਵੱਡੀ ਖੇਪ ਹਾਸਲ ਕਰਕੇ ਉਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ। ਡੀ. ਜੀ. ਪੀ. ਗੌਰਵ ਯਾਦਵ ਅਨੁਸਾਰ ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਸਕਰਾਂ ਤੋਂ ਅਜੇ ਇਹ ਪਤਾ ਲਗਾਉਣਾ ਬਾਕੀ ਹੈ ਕਿ ਉਨ੍ਹਾਂ ਵਲੋਂ ਇਹ ਹੈਰੋਇਨ ਕਿੱਥੋਂ ਪ੍ਰਾਪਤ ਕੀਤੀ ਅਤੇ ਅੱਗੋਂ ਕਿਸ ਜਗ੍ਹਾ ’ਤੇ ਵੇਚੀ ਜਾਣੀ ਸੀ।