01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬੀ ਭਾਸ਼ਾ ’ ਚ ਇਨਕਲਾਬੀ ਤਬਦੀਲੀਆਂ ਲਿਆਉਣ ਦੀ ਸਮਰੱਥਾ - ਸੰਧਵਾਂ ਪੰਜਾਬੀ

ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਸਰਪ੍ਰਸਤੀ ’ਚ ਮਨਾਏ ਜਾਣ ਵਾਲੇ ਪੰਜਾਬੀ ਮਾਹ-2026 ਦੇ ਸਮਾਗਮਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਦਘਾਟਨ ਕੀਤਾ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 02-11-2026
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਸਰਪ੍ਰਸਤੀ ’ਚ ਮਨਾਏ ਜਾਣ ਵਾਲੇ ਪੰਜਾਬੀ ਮਾਹ-2026 ਦੇ ਸਮਾਗਮਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਦਘਾਟਨ ਕੀਤਾ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ. ਆਤਮ ਰੰਧਾਵਾ ਨੇ ਕੁੰਜੀਵਤ ਭਾਸ਼ਨ ਦਿੱਤਾ। ਇਸ ਮੌਕੇ ਸੂਫ਼ੀ ਗਾਇਕ ਯਾਕੂਬ ਨੇ ਸਾਫ਼-ਸੁਥਰੀ ਗਾਇਕੀ ਨਾਲ ਸਭ ਦਾ ਮਨ ਮੋਹ ਲਿਆ। ਇਸ ਮੌਕੇ 10 ਲਿਖਾਰੀਆਂ ਨੂੰ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਪੰਜਾਬੀ ਇਕ ਸੰਚਾਰ ਦਾ ਸਾਧਨ ਹੀ ਨਹੀਂ ਸਗੋਂ ਇਕ ਤਾਕਤ ਹੈ, ਜਿਸ ਰਾਹੀਂ ਸਮੇਂ-ਸਮੇਂ ਸਿਰ ਬਹੁਤ ਵੱਡੇ ਬਦਲਾਅ ਆਉਂਦੇ ਰਹੇ ਹਨ। ਉਨ੍ਹਾਂ ਸਭ ਨੂੰ ਅਪੀਲ ਕੀਤੀ ਸਭ ਤੋਂ ਪਹਿਲਾਂ ਆਪਣੇ ਪਰਿਵਾਰ ਤੋਂ ਪੰਜਾਬੀ ਨੂੰ ਲਾਗੂ ਕਰਨ ਦਾ ਅਹਿਦ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਪਸਾਰ ਲਈ ਵਚਨਬੱਧ ਹੈ। ਇਸ ਮੌਕੇ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਪੰਜਾਬ ਦਿਵਸ ਮਨਾਉਣ ਦਾ ਮਕਸਦ ਹੈ ਕਿ ਅਸੀਂ ਆਪਣੀ ਬਰਬਾਦੀਆਂ ਨੂੰ ਯਾਦ ਰੱਖੀਏ ਅਤੇ ਭਵਿੱਖ ਵਿਚ ਮੁੜ ਬਰਬਾਦ ਨਾ ਹੋਈਏ। ਇਸ ਮੌਕੇ ਡਾ. ਜਗਦੀਪ ਸਿੰਘ, ਡਾ. ਆਤਮ ਰੰਧਾਵਾ ਨੇ ਵੀ ਵਿਚਾਰ ਪੇਸ਼ ਕੀਤੇ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਪੰਜਾਬੀ ਸਰਬੋਤਮ ਪੁਸਤਕ ਪੁਰਸਕਾਰਾਂ ਤਹਿਤ ਵੱਖ ਵੱਖ ਵੰਨਗੀਆਂ ਦੇ 10 ਪੁਰਸਕਾਰ ਅਤੇ ਇਕ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਪ੍ਰਦਾਨ ਕੀਤਾ ਗਿਆ। ਵਿਸ਼ੇਸ਼ ਸਨਮਾਨਾਂ ਤਹਿਤ ਡਾ. ਰਣਜੀਤ ਸਿੰਘ, ਭੁਪਿੰਦਰ ਦੁਲੇਅ ਟੋਰਾਂਟੋ, ਹਰਕੀਰਤ ਕੌਰ ਚਹਿਲ ਕੈਨੇਡਾ, ਪ੍ਰੋ. ਅਰਵਿੰਦਰ ਸਿੰਘ ਘਨੌਰ, ਸਰਬੋਤਮ ਕਰਮਚਾਰੀ ਵਜੋਂ ਮਨਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਐਸ.ਐਸ. ਰਿਸ਼ੀ, ਡਾ. ਬਲਵੀਰ ਕੌਰ ਪੰਧੇਰ, ਰਣਜੀਤ ਸਿੰਘ ਆਸਟਰੇਲੀਆ, ਡਾ. ਗੁਰਮੁਖ ਸਿੰਘ, ਡਾ. ਸੁਰਜੀਤ ਸਿੰਘ, ਪਦਮ ਸ੍ਰੀ ਪ੍ਰਾਣ ਸੱਭਰਵਾਲ, ਸਵਾਮੀ ਅੰਤਰਨੀਰਵ, ਗੁਰਪ੍ਰੀਤ ਮਾਨਸਾ, ਜਗਦੀਸ਼ ਰਾਏ ਕੂਲਰੀਆਂ, ਦਰਸ਼ਨ ਬੁੱਟਰ, ਬਲਵਿੰਦਰ ਸੰਧੂ, ਅਵਤਾਰਜੀਤ ਸਿੰਘ, ਪਵਨ ਹਰਚੰਦਪੁਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ’ ਚ ਨਸ਼ੇ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਅਗਲੀ ਖ਼ਬਰ 5 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ
Ad Position 24