ਅਕਤੂਬਰ ’ ਚ ਪੰਜਾਬ ਦੀ ਕੁੱਲ ਜੀ . ਐੱਸ . ਟੀ . ਪ੍ਰਾਪਤੀ 14 ਫੀਸਦੀ ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚੀ - ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਨੇ ਅਕਤੂਬਰ 2026 ਦੌਰਾਨ ਸਟੇਟ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਐੱਸ. ਜੀ.
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਨੇ ਅਕਤੂਬਰ 2026 ਦੌਰਾਨ ਸਟੇਟ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਐੱਸ.ਜੀ.ਐੱਸ.ਟੀ.) ਦੀ ਨਕਦ ਪ੍ਰਾਪਤੀ ਵਿਚ 28.29 ਫ਼ੀਸਦੀ ਦਾ ਬੇਮਿਸਾਲ ਵਾਧਾ ਦਰਜ ਕੀਤਾ ਹੈ, ਜਦਕਿ ਕੌਮੀ ਪੱਧਰ ’ਤੇ ਐੱਸ.ਜੀ.ਐੱਸ.ਟੀ. ਪ੍ਰਾਪਤੀ ਵਿਚ ਲਗਭਗ 14 ਫ਼ੀਸਦੀ ਦਾ ਵਾਧਾ ਰਿਹਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਮਾਲੀਆ ਇਕੱਠਾ ਕਰਨ ਦੇ ਯਤਨਾਂ ਨੂੰ ਮਜ਼ਬੂਤ ਕਰਨ, ਕਰ ਪਾਲਣਾ ਵਿਚ ਸੁਧਾਰ ਲਿਆਉਣ ਅਤੇ ਕਰ ਚੋਰੀ ਰੋਕਣ ਲਈ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਕਰ ਪ੍ਰਾਪਤੀ ਦੇ ਤਾਜ਼ਾ ਅੰਕੜਿਆਂ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਅਕਤੂਬਰ 2025 ਦੇ 803.07 ਕਰੋੜ ਰੁਪਏ ਤੋਂ ਵਧ ਕੇ ਅਕਤੂਬਰ 2026 ਵਿਚ 1,030.29 ਕਰੋੜ ਰੁਪਏ ਹੋ ਗਈ ਹੈ, ਜਿਸ ਨਾਲ 227.22 ਕਰੋੜ ਰੁਪਏ ਦੀ ਵਾਧੂ ਪ੍ਰਾਪਤੀ ਅਤੇ 28.29 ਫ਼ੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ। ਵਿੱਤ ਮੰਤਰੀ ਨੇ ਦੱਸਿਆ ਕਿ ਅਕਤੂਬਰ 2026 ਦੌਰਾਨ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 2,716.60 ਕਰੋੜ ਰੁਪਏ ਤੱਕ ਪਹੁੰਚ ਗਈ, ਜਦਕਿ ਅਕਤੂਬਰ 2025 ਦੌਰਾਨ ਇਹ 2,393.22 ਕਰੋੜ ਰੁਪਏ ਸੀ, ਜਿਸ ਵਿਚ 323.38 ਕਰੋੜ ਦਾ ਵਾਧਾ ਅਤੇ ਲਗਪਗ 14 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ।