01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੇ ਭਵਿੱਖ ਨਾਲ ਜੁੜੇ ਤਿੰਨ ਅਹਿਮ ਮੁੱਦਿਆਂ ’ ਤੇ ਸੰਘਰਸ਼ ਵਿੱਢੇਗਾ ਦਲ ਖ਼ਾਲਸਾ - ਪਰਮਜੀਤ ਸਿੰਘ ਮੰਡ ਬੇਲਗਾਮ ਪਰਵਾਸ, ਨਸ਼ਿਆਂ ਤੇ ਤੰਬਾਕੂ ਵਿਰੁੱਧ ਸੂਬਾ ਪੱਧਰੀ ਲੋਕ ਲਹਿਰ ਉਸਾਰਨ ਦਾ ਐਲਾਨ

ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ) –ਪੰਜਾਬ ਦਿਵਸ ਮੌਕੇ ਦਲ ਖ਼ਾਲਸਾ ਨੇ ਸੂਬੇ ਦੇ ਭਵਿੱਖ ਨਾਲ ਜੁੜੇ ਤਿੰਨ ਅਹਿਮ ਮੁੱਦਿਆਂ (ਬੇਲਗਾਮ ਪਰਵਾਸ, ਨਸ਼ਿਆਂ ਅਤੇ ਤੰਬਾਕੂ ਦੇ ਵਧ ਰਹੇ ਪਸਾਰੇ) ਵਿਰੁੱਧ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਰਵਾਈ ਕਨਵੈਨਸ਼ਨ ਦੌਰਾਨ ਜਥੇਬੰਦੀ ਨੇ ਪੰਜਾਬ ਦੀ ਜਵਾਨੀ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਸਿਹਤ ਨੂੰ ਦਰਪੇਸ਼ ਚੁਣੌਤੀਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।

Ad Position 21
No active advertisement
ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਨਵੈਨਸ਼ਨ ਦੌਰਾਨ ਕੰਵਰਪਾਲ ਸਿੰਘ ਸੰਬੋਧਨ ਕਰਦੇ ਹੋਏ, ਨਾਲ ਸਾਬਕਾ ਜਸਟਿਸ ਰਣਜੀਤ ਸਿੰਘ, ਪਰਮਜੀਤ ਸਿੰਘ ਮੰਡ, ਹਰਪਾਲ ਸਿੰਘ ਚੀਮਾ ਤੇ ਹੋਰ ਆਗੂ। ਤਸਵੀਰ : ਰਾਕੇਸ਼ ਸ਼ਾਹ 02-11-2026
ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ) –ਪੰਜਾਬ ਦਿਵਸ ਮੌਕੇ ਦਲ ਖ਼ਾਲਸਾ ਨੇ ਸੂਬੇ ਦੇ ਭਵਿੱਖ ਨਾਲ ਜੁੜੇ ਤਿੰਨ ਅਹਿਮ ਮੁੱਦਿਆਂ (ਬੇਲਗਾਮ ਪਰਵਾਸ, ਨਸ਼ਿਆਂ ਅਤੇ ਤੰਬਾਕੂ ਦੇ ਵਧ ਰਹੇ ਪਸਾਰੇ) ਵਿਰੁੱਧ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਰਵਾਈ ਕਨਵੈਨਸ਼ਨ ਦੌਰਾਨ ਜਥੇਬੰਦੀ ਨੇ ਪੰਜਾਬ ਦੀ ਜਵਾਨੀ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਸਿਹਤ ਨੂੰ ਦਰਪੇਸ਼ ਚੁਣੌਤੀਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਪੰਜਾਬ ਨੂੰ ਆਜ਼ਾਦ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਵਜੋਂ ਸਥਾਪਤ ਕਰਨ ਲਈ ਆਪਣਾ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ‘ਪੰਜਾਬ ਦਾ ਭਵਿੱਖ’ ਵਿਸ਼ੇ ਹੇਠ ਕਰਵਾਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਲਗਾਤਾਰ ਬਣਦੀਆਂ ਰਹੀਆਂ ਸਰਕਾਰਾਂ ਦੇ ਸਿਆਸੀ ਫ਼ੈਸਲਿਆਂ ਅਤੇ ਨੀਤੀਆਂ ਦੀ ਕੀਮਤ ਪੰਜਾਬ ਨੂੰ ਚੁਕਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ, ਬੇਰੋਕ ਪਰਵਾਸ ਕਾਰਨ ਸੂਬੇ ਦੇ ਸਮਾਜਿਕ ਤੇ ਸੱਭਿਆਚਾਰਕ ਤਾਣੇ-ਬਾਣੇ ਉੱਤੇ ਅਸਰ ਪੈ ਰਿਹਾ ਹੈ ਅਤੇ ਤੰਬਾਕੂ ਦਾ ਵਧਦਾ ਰੁਝਾਨ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕਨਵੈਨਸ਼ਨ ਦੀ ਸ਼ੁਰੂਆਤ ਮੌਕੇ ਨਵੰਬਰ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਮਾਫ਼ੀਆ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਸਮਾਜਿਕ ਕਾਰਕੁੰਨਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਰੋਸ ਪ੍ਰਦਰਸ਼ਨਾਂ ਨੂੰ ਅਪਰਾਧ ਦਾ ਰੂਪ ਦਿੱਤਾ ਜਾ ਰਿਹਾ ਹੈ। ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਪੰਜਾਬ ਨੂੰ ਤੰਬਾਕੂ ਮੁਕਤ ਬਣਾਉਣ ਲਈ ਦ੍ਰਿੜ੍ਹ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜਸਟਿਸ ਰਣਜੀਤ ਸਿੰਘ, ਈਮਾਨ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਕੁਲਬੀਰ ਸਿੰਘ ਬੜਾਪਿੰਡ, ਜਸਪਾਲ ਸਿੰਘ ਢਿੱਲੋਂ, ਖ਼ਾਲਸਾ ਪੰਚਾਇਤ ਦੇ ਰਜਿੰਦਰ ਸਿੰਘ, ਪ੍ਰੋ. ਜਗਮੋਹਨ ਸਿੰਘ, ਕੇਂਦਰੀ ਸਿੰਘ ਸਭਾ ਦੇ ਪ੍ਰਧਾਨ ਪ੍ਰੋ ਸ਼ਾਮ ਸਿੰਘ, ਸਭਾ ਦੇ ਜਨਰਲ ਸਕੱਤਰ ਖੁਸ਼ਹਾਲ ਸਿੰਘ, ਪੱਤਰਕਾਰ ਜਗਤਾਰ ਸਿੰਘ, ਜਸਪਾਲ ਸਿੰਘ ਸਿੱਧੂ, ਐਡਵੋਕੇਟ ਸਿਮਰਨਜੀਤ ਸਿੰਘ, ਐਡਵੋਕੇਟ ਨਵਕਿਰਨ ਸਿੰਘ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਮਿਸਲ ਸਤਲੁਜ ਤੋਂ ਅਜੈਪਾਲ ਸਿੰਘ ਬਰਾੜ, ਅਮਰਿੰਦਰ ਸਿੰਘ ਤੁੜ, ਭਾਈ ਰਜਿੰਦਰ ਸਿੰਘ ਹਾਈਜੈਕਰ, ਬੀਬੀ ਰਜਿੰਦਰ ਕੌਰ ਸਰਾਂ, ਸਤਨਾਮ ਸਿੰਘ ਪਾਉਂਟਾ ਸਾਹਿਬ, ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਨਰਾਇਣ ਸਿੰਘ ਚੌੜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੰਗਾ ਪੀੜਤ ਪਰਿਵਾਰਾਂ ਵਲੋਂ ਕਾਂਗਰਸੀ ਆਗੂਆਂ ਦੇ ਪੁਤਲੇ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਮੋਦੀ ਸਰਕਾਰ ਟਰੁੱਥ ਕਮਿਸ਼ਨ ਦਾ ਗਠਨ ਕ... ਅਗਲੀ ਖ਼ਬਰ ਪਾਕਿ ਦੇ ਖ਼ੈਬਰ ਪਖਤੂਨਖਵਾ ਗਵਰਨਰ ਹਾਊਸ ’ ਚ ਪਹਿਲੀ ਵਾਰ ਮਨਾਇਆ ਪ੍ਰਕਾਸ਼ ਪੁਰਬ
Ad Position 24