01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦੰਗਾ ਪੀੜਤ ਪਰਿਵਾਰਾਂ ਵਲੋਂ ਕਾਂਗਰਸੀ ਆਗੂਆਂ ਦੇ ਪੁਤਲੇ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਮੋਦੀ ਸਰਕਾਰ ਟਰੁੱਥ ਕਮਿਸ਼ਨ ਦਾ ਗਠਨ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਵੇ-ਦੁੱਗਰੀ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਵਲੋਂ ਅੱਜ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ, ਜਗਦੀਸ਼ ਟਾਈਟਲਰ, ਕਮਲ ਨਾਥ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦਾ ਪੁਤਲਾ ਫੂਕ ਕੇ ਇਨਸਾਫ਼ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਰੁੱਥ ਕਮਿਸ਼ਨ ਦਾ ਗਠਨ ਕਰਕੇ ਕਤਲੇਆਮ ਦੇ ਰਹਿੰਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਦੁੱਗਰੀ ਫੇਜ਼ ਇਕ ਸਥਿਤ ਬਸੰਤ ਮਾਰਕੀਟ ਵਿਚ ਪੁਤਲਾ ਫ਼ੂਕ ਮੁਜ਼ਾਹਰੇ ਦੌਰਾਨ ਪੀੜਤ ਪਰਿਵਾਰਾਂ ਨੇ ਨਾਅਰੇਬਾਜ਼ੀ ਕਰਦ ਿਆਂ ਕਾਂਗਰਸ ਪਾਰਟੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ।

Ad Position 21
No active advertisement
ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਦੇ ਪੁਤਲਿਆਂ ਨੂੰ ਅੱਗ ਲਗਾਉਂਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਤੇ ਹੋਰ। ਤਸਵੀਰ-ਸੇਵਕ ਸਿੰਘ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਵਲੋਂ ਅੱਜ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ, ਜਗਦੀਸ਼ ਟਾਈਟਲਰ, ਕਮਲ ਨਾਥ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦਾ ਪੁਤਲਾ ਫੂਕ ਕੇ ਇਨਸਾਫ਼ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਰੁੱਥ ਕਮਿਸ਼ਨ ਦਾ ਗਠਨ ਕਰਕੇ ਕਤਲੇਆਮ ਦੇ ਰਹਿੰਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਦੁੱਗਰੀ ਫੇਜ਼ ਇਕ ਸਥਿਤ ਬਸੰਤ ਮਾਰਕੀਟ ਵਿਚ ਪੁਤਲਾ ਫ਼ੂਕ ਮੁਜ਼ਾਹਰੇ ਦੌਰਾਨ ਪੀੜਤ ਪਰਿਵਾਰਾਂ ਨੇ ਨਾਅਰੇਬਾਜ਼ੀ ਕਰਦ ਿਆਂ ਕਾਂਗਰਸ ਪਾਰਟੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ। ਇਸ ਮੌਕੇ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ 43 ਸਾਲ ਪਹਿਲਾਂ ਕਾਂਗਰਸ ਦੇ ਵੱਡੇ ਆਗੂਆਂ ਦੇ ਇਸ਼ਾਰੇ ’ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਪਰ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਲਈ ਦਰ ਦਰ ਭਟਕ ਰਹੇ ਹਨ। ਦਿੱਲੀ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਨਿਹੱਥੇ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਵੀ ਤਬਾਹ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਾਂਗਰਸ ਨੂੰ ਇਸ ਗੁਨਾਹ ਲਈ ਕਦੀ ਵੀ ਮੁਆਫ਼ ਨਹੀਂ ਕਰ ਸਕਦੀ। ਉਨ੍ਹਾਂ ਕਾਂਗਰਸ ਪਾਰਟੀ ਵਿਚ ਬੈਠੇ ਸਿੱਖ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਆਤਮਾ ਦੀ ਆਵਾਜ਼ ਸੁਣ ਕੇ ਪੀੜਤਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ। ਇਸ ਮੌਕੇ ਗੁਰਦੇਵ ਸਿੰਘ, ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਹਰਪਾਲ ਸਿੰਘ, ਹਰਮੀਤ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਕੌਰ, ਸੁਰਿੰਦਰ ਕੌਰ, ਗੁਰਮੀਤ ਕੌਰ, ਰਾਜਵਿੰਦਰ ਕੌਰ, ਗੁਰਦੇਵ ਕੌਰ ਅਤੇ ਮਨਜੀਤ ਕੌਰ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ਦੇ ਭਵਿੱਖ ਨਾਲ ਜੁੜੇ ਤਿੰਨ ਅਹਿਮ ਮੁੱਦਿਆਂ ’ ਤੇ ਸੰਘਰਸ਼ ਵਿੱਢੇਗਾ ਦਲ ਖ਼ਾਲਸਾ - ਪਰਮਜੀਤ ਸਿੰਘ ਮੰਡ ਬੇਲਗਾਮ ਪਰਵਾਸ...
Ad Position 24