01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

’84 ਦਾ ਸਿੱਖ ਕਤਲੇਆਮ ਭਾਰਤ ਦੇ ਮੱਥੇ ’ਤੇ ਕਲੰਕ - ਧਾਮੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਏ ਜਾਣਗੇ ਪਾਠ ਦੇ ਭੋਗ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਤਸੀਹੇ ਦੇ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸਤਿਕਾਰ ਭੇਟ ਕਰਦਿਆਂ ਜਾਰੀ ਬਿਆਨ ਵਿਚ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਤਸੀਹੇ ਦੇ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸਤਿਕਾਰ ਭੇਟ ਕਰਦਿਆਂ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ’ਤੇ ਕਲੰਕ ਹੈ। ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸੰਬੰਧ ਵਿਚ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਠ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬੱਚੀ ਨਾਲ ਕੁੱਟਮਾਰ ਮਾਮਲੇ ’ ਚ ਪ੍ਰਿੰਸੀਪਲ ਮੁਅੱਤਲ ਅਗਲੀ ਖ਼ਬਰ ਗੌਰਵ ਸੰਧੂ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਹਲਕਾ ਸਨੌਰ ਦੀਆਂ ਸਰਗਰਮੀਆਂ ਬਾਰੇ ਕਰਵਾਇਆ ਜਾਣੂੰ
Ad Position 24