ਨਵੰਬਰ 84 ਸਿੱਖ ਕਤਲੇਆਮ ਦੇ ਸਿੱਖ ਸ਼ਹੀਦਾਂ ਦੀ ਯਾਦ ’ ਚ ਗੁਰਮਤਿ ਸਮਾਗਮ ਪਿਛਲੇ ਫ਼ੈਸਲੇ ਲਾਗੂ ਨਾ ਕੀਤੇ ਤਾਂ ਚੋਣਾਂ ’ਚ ‘ਆਪ’ ਦਾ ਬਾਈਕਾਟ ਕੀਤਾ ਜਾਵੇਗਾ-ਦੁੱਗਰੀ
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈਲਫੇਅਰ ਸੁਸਾਇਟੀ ਵਲੋਂ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 84 ਵਿਚ ਸ਼ਹੀਦ ਕੀਤੇ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੈਂਕੜੇ ਪਰਿਵਾਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ ਇਕ ਦੁੱਗਰੀ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜੱਥਿਆਂ ਭਾਈ ਜਗਰੂਪ ਸਿੰਘ ਖਾਲਸਾ ਅਤੇ ਭਾਈ ਅਮਨਦੀਪ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈਲਫੇਅਰ ਸੁਸਾਇਟੀ ਵਲੋਂ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 84 ਵਿਚ ਸ਼ਹੀਦ ਕੀਤੇ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੈਂਕੜੇ ਪਰਿਵਾਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ ਇਕ ਦੁੱਗਰੀ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜੱਥਿਆਂ ਭਾਈ ਜਗਰੂਪ ਸਿੰਘ ਖਾਲਸਾ ਅਤੇ ਭਾਈ ਅਮਨਦੀਪ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸੰਬੋਧਨ ਕਰਦਿਆਂ ਸਿੱਖ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸੀਆਂ ਨੂੰ ਫਾਹੇ ਲਗਾਉਣ ਦੀ ਮੰਗ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਸੰਬੋਧਨ ਕਰਦੇ ਕਿਹਾ ਕਿ ਪੀੜਤ ਪਰਿਵਾਰ ਪਿਛਲੇ 42 ਸਾਲ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਹੇ ਹਨ ਅਤੇ ਹੁਣ ਆਪਣੇ ਮਸਲੇ ਹੱਲ ਕਰਾਉਣ ਲਈ ਆਰ ਪਾਰ ਦੀ ਲੜਾਈ ਲੜਣ ਵਾਸਤੇ ਪੂਰੀ ਤਿਆਰੀ ਨਾਲ ਮੈਦਾਨ ਵਿਚ ਨਿਤਰਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜਥੇਬੰਦੀ ਨਾਲ ਗੱਲਬਾਤ ਕਰਨ ਲਈ ਸੱਤ ਵਾਰ ਮੀਟਿੰਗਾਂ ਨੀਯਤ ਕੀਤੀਆਂ ਗਈਆਂ ਪਰ ਹਰ ਵਾਰ ਬਿਨ੍ਹਾਂ ਕਿਸੇ ਕਾਰਨ ਮੀਟਿੰਗ ਰੱਦ ਕਰ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਸਬੰਧੀ ਪਿਛਲੀ ਅਕਾਲੀ ਦਲ ਦੀ ਸਰਕਾਰ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੀਤੇ ਫ਼ੈਸਲੇ ਲਾਗੂ ਨਾ ਕੀਤੇ ਤਾਂ ਜ਼ੋਰਦਾਰ ਸੰਘਰਸ਼ ਕਰਕੇ ਵਿਧਾਨ ਸਭਾ ਚੋਣਾਂ ਵਿਚ ਆਪ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਬਲਜਿੰਦਰ ਸਿੰਘ ਬਿੱਲਾ, ਦਲਜੀਤ ਸਿੰਘ ਸੇਠੀ, ਕੌਂਸਲਰ ਪਤੀ ਰਾਜ ਸ਼ਰਮਾ, ਰਾਣੀ ਧਾਲੀਵਾਲ, ਬਲਜੀਤ ਸਿੰਘ ਰਿੰਪੀ ਹੈਬੋਵਾਲ, ਇਸ਼ਪ੍ਰੀਤ ਸਿੰਘ ਇਸ਼ੂ, ਬਲਜੀਤ ਸਿੰਘ ਬੀਤਾ, ਦਲਜੀਤ ਸਿੰਘ ਸੋਨੀ, ਹਰਮੀਤ ਸਿੰਘ, ਇੰਦਰਪਾਲ ਸਿੰਘ ਵਿੱਕੀ, ਹਰਪਾਲ ਸਿੰਘ, ਤਰਨਜੀਤ ਸਿੰਘ ਨਿਮਾਣਾ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਪਾਲ ਸਿੰਘ, ਹਰਦੀਪ ਕੌਰ, ਸਤਿੰਦਰ ਕੌਰ ਸਮੇਤ ਕਈ ਆਗੂ ਹਾਜ਼ਰ ਸਨ।