02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੀ ਪਛਾਣ ਤੇ ਪੋਸਟਮਾਰਟਮ ਸੰਬੰਧੀ ਚੁਣੌਤੀਆਂ ਬਾਰੇ ਡਾ . ਇਸ਼ਵਰ ਤਾਇਲ ਵਲੋਂ ਵਿਗਿਆਨਕ ਸੈਸ਼ਨ ਦੀ ਪ੍ਰਧਾਨਗੀ

ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਮਾਹਿਰ ਡਾ. ਇਸ਼ਵਰ ਤਾਇਲ ਨੇ ਇੰਡੀਅਨ ਕਾਂਗਰਸ ਆਫ਼ ਫੋਰੈਂਸਿਕ ਮੈਡੀਸਨ ਐਂਡ ਟੌਕਸੀਕੋਲੋਜੀ ਦੀ 23ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਇਕ ਵਿਗਿਆਨਕ ਸੈਸ਼ਨ ਦੀ ਪ੍ਰਧਾਨਗੀ ਕੀਤੀ।

Ad Position 21
No active advertisement
23ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਹਿੱਸਾ ਲੈਣ ਵਾਲੇ ਫ਼ਰੀਦਕੋਟ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਮਾਹਿਰ ਡਾ. ਇਸ਼ਵਰ ਤਾਇਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 03-11-2026
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਮਾਹਿਰ ਡਾ. ਇਸ਼ਵਰ ਤਾਇਲ ਨੇ ਇੰਡੀਅਨ ਕਾਂਗਰਸ ਆਫ਼ ਫੋਰੈਂਸਿਕ ਮੈਡੀਸਨ ਐਂਡ ਟੌਕਸੀਕੋਲੋਜੀ ਦੀ 23ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਇਕ ਵਿਗਿਆਨਕ ਸੈਸ਼ਨ ਦੀ ਪ੍ਰਧਾਨਗੀ ਕੀਤੀ। ਇਸ ਸੈਸ਼ਨ ਵਿਚ ਅਹਿਮਦਾਬਾਦ ਦੇ ਬੀ.ਜੇ. ਮੈਡੀਕਲ ਕਾਲਜ ਦੇ ਫ਼ੋਰੈਂਸਿਕ ਮਾਹਿਰਾਂ ਵਲੋਂ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੰਭਾਲਣ, ਉਨ੍ਹਾਂ ਦੀ ਪਛਾਣ ਕਰਨ ਅਤੇ ਪੋਸਟਮਾਰਟਮ ਦੀ ਪ੍ਰਕਿਰਿਆ ਦੌਰਾਨ ਦਰਪੇਸ਼ ਵਿਲੱਖਣ ਤਜਰਬਿਆਂ ਅਤੇ ਚੁਣੌਤੀਆਂ ਬਾਰੇ ਪੇਸ਼ਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ 12 ਜੂਨ 2025 ਨੂੰ ਏਅਰ ਇੰਡੀਆ ਦਾ ਬੋਇੰਗ 787-8 ਡਰੀਮਲਾਈਨਰ ਜਹਾਜ਼ ਅਹਿਮਦਾਬਾਦ ਤੋਂ ਲੰਡਨ ਦੇ ਗੈਟਵਿਕ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਕੁਝ ਸਮੇਂ ਬਾਅਦ ਹਾਦਸਾਗ੍ਰਸਤ ਹੋ ਗਿਆ ਸੀ। ਹਵਾਈ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੀ ਪਛਾਣ ਪੋਸਟਮਾਰਟਮ ਅਤੇ ਹੋਰ ਕਾਨੂੰਨੀ-ਮੈਡੀਕਲ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਗੁਜਰਾਤ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਤੋਂ ਲਗਪਗ 140 ਮੈਡੀਕਲ ਅਧਿਕਾਰੀਆਂ ਦੀ ਇਕ ਵੱਡੀ ਟੀਮ ਤਾਇਨਾਤ ਕੀਤੀ ਗਈ ਸੀ। ਇਸ ਪੇਸ਼ਕਾਰੀ ਰਾਹੀਂ ਹਵਾਈ ਹਾਦਸਿਆਂ ਵਰਗੀਆਂ ਵੱਡੀਆਂ ਆਫ਼ਤਾਂ ਦੌਰਾਨ ਫੋਰੈਂਸਿਕ ਮੈਡੀਸਨ ਮਾਹਿਰਾਂ ਦੀ ਭੂਮਿਕਾ, ਮ੍ਰਿਤਕਾਂ ਦੀ ਪਛਾਣ ਕਰਨ ਦੀਆਂ ਵਿਗਿਆਨਕ ਵਿਧੀਆਂ ਅਤੇ ਅਜਿਹੀਆਂ ਸਥਿਤੀਆਂ ਵਿਚ ਦਰਪੇਸ਼ ਵਿਹਾਰਕ ਚੁਣੌਤੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ਮਾਲਵਾ ਖੇਤਰ ’ ਚ ਖੜ੍ਹੇ ਕੀਤੇ ਕਈ ਸਵਾਲ ਜਸਵੰਤ ਸਿੰਘ ਪੁਰਬਾ ਅਗਲੀ ਖ਼ਬਰ ਮੇਜਰ ਲੀਗ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ 2027 ਲਈ ਲੜਕੀਆਂ ਦੀ ਕਬੱਡੀ ’ ਚ ਨਵੇਂ ਨਿਯਮ ਤੈਅ
Ad Position 24