02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਆਮ ਆਦਮੀ ਪਾਰਟੀ ਦੀ ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ਮਾਲਵਾ ਖੇਤਰ ’ ਚ ਖੜ੍ਹੇ ਕੀਤੇ ਕਈ ਸਵਾਲ ਜਸਵੰਤ ਸਿੰਘ ਪੁਰਬਾ

ਫ਼ਰੀਦਕੋਟ, 2 ਨਵੰਬਰ-ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਦਿਨੀਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਨੇ ਮਾਲਵਾ ਖੇਤਰ ਦੇ ਅੱਠ ਜ਼ਿਲਿ੍ਆਂ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਰਨਾਲਾ, ਬਠਿੰਡਾ, ਫ਼ਾਜ਼ਿਲਕਾ, ਮਾਨਸਾ, ਫ਼ਿਰੋਜ਼ਪੁਰ ਅਤੇ ਮੋਗਾ ’ਚ ਕਈ ਸਿਆਸੀ ਸਵਾਲ ਖੜ੍ਹੇ ਕਰ ਗਈ ਹੈ।

Ad Position 21
No active advertisement
ਅਜੀਤ ਡੈਸਕ 03-11-2026
ਫ਼ਰੀਦਕੋਟ, 2 ਨਵੰਬਰ-ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਦਿਨੀਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਨੇ ਮਾਲਵਾ ਖੇਤਰ ਦੇ ਅੱਠ ਜ਼ਿਲਿ੍ਆਂ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਰਨਾਲਾ, ਬਠਿੰਡਾ, ਫ਼ਾਜ਼ਿਲਕਾ, ਮਾਨਸਾ, ਫ਼ਿਰੋਜ਼ਪੁਰ ਅਤੇ ਮੋਗਾ ’ਚ ਕਈ ਸਿਆਸੀ ਸਵਾਲ ਖੜ੍ਹੇ ਕਰ ਗਈ ਹੈ। ਜਿਸ ਦੇ ਜਵਾਬ ਇਨ੍ਹਾਂ ਜ਼ਿਲਿ੍ਆਂ ’ਚੋਂ ਆਮ ਆਦਮੀ ਪਾਰਟੀ ਵਾਲੇ ਲੱਭ ਰਹੇ ਹਨ। ਇਨ੍ਹਾਂ ਜ਼ਿਲਿ੍ਆਂ ਨਾਲ ਸੰਬੰਧਿਤ ਦੋਵੇਂ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਜੀਤ ਕੌਰ ਨੂੰ ਪਹਿਲੀ ਸੂਚੀ ਵਿਚ ਪਾਰਟੀ ਨੇ ਥਾਂ ਨਹੀਂ ਦਿੱਤੀ। ਇਹ ਦੋਵੇਂ ਹੀ ਮੰਤਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਹਨ। ਜਿਸ ਨੂੰ ਬਾਦਲ ਪਰਿਵਾਰ ਦਾ ਗੜ੍ਹ ਸਮਝਿਆ ਜਾਂਦਾ ਹੈ। ਪਹਿਲੀ ਸੂਚੀ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਅਤੇ ਪ੍ਰੋ. ਬਲਜਿੰਦਰ ਕੌਰ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਿਆ ਹੈ। ਇਸ ਸੂਚੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਅਣਦੇਖੀ ਕੀਤੇ ਜਾਣ ਦਾ ਧਿਆਨ ਖਿੱਚਿਆ ਹੈ। ਇਸ ਜ਼ਿਲ੍ਹੇ ਵਿਚ ਚਾਰੇ ਵਿਧਾਨ ਸਭਾ ਦੀਆਂ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿਚ ਕਿਸੇ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਗਰਮ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੁੜ ਪਹਿਲੇ ਹਲਕੇ ਤੋਂ ਚੋਣ ਵੀ ਲੜਾਈ ਜਾ ਸਕਦੀ ਹੈ। ਦੂਸਰੇ ਹਲਕੇ ਦਾ ਨਾਂਅ ਮੌੜ ਮੰਡੀ ਬਠਿੰਡਾ ਨਾਲ ਸੰਬੰਧਿਤ ਹੈ ਟਿਕਟ ਦਿੱਤੀ ਜਾ ਸਕਦੀ ਹੈ। ਡਾ. ਬਲਜੀਤ ਕੌਰ ਆਪਣੇ ਮੌਜੂਦਾ ਹਲਕੇ ਵਿਚ ਸਭ ਤੋਂ ਮਜ਼ਬੂਤ ਉਮੀਦਵਾਰ ਮੰਨੇ ਜਾਂਦੇ ਹਨ ਇਨ੍ਹਾਂ ਦੇ ਨਾਂਅ ਵਿਚ ਦੇਰੀ ਦੇ ਕਾਰਨਾਂ ਬਾਰੇ ਵੀ ਚਰਚਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਲੰਬੀ, ਮਲੋਟ ਅਤੇ ਗਿੱਦੜਬਾਹਾ ਹਲਕਿਆਂ ਤੋਂ ਵੀ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਜਦੋਂ ਕਿ ਗਿੱਦੜਬਾਹਾ ਹਲਕੇ ਦੀ ਨੁਮਾਇੰਦਗੀ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਕਰ ਰਹੇ ਹਨ। ਜੇਕਰ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਗੁਰੂਹਰਸਾਏ ਦੇ ਮੌਜੂਦਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਦੀ ਉਮੀਦਵਾਰੀ ’ਤੇ ਪ੍ਰਸ਼ਨਚਿੰਨ੍ਹ ਦਿਖ ਰਿਹਾ ਹੈ। ਸਰਾਰੀ ਨੂੰ 2023 ਵਿਚ ਮੰਤਰੀ ਮੰਡਲ ਤੋਂ ਇਸ ਕਰਕੇ ਅਸਤੀਫ਼ਾ ਦੇਣਾ ਪੈ ਗਿਆ ਸੀ ਜਦੋਂ ਫ਼ਿਰੌਤੀ ਦੀ ਸੌਦੇਬਾਜ਼ੀ ’ਚ ਆਡੀਓ ਕਲਿੱਪ ਵਾਇਰਲ ਹੋ ਗਈ ਸੀ। ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿਚ ਮੌਜੂਦਾ ਵਿਧਾਇਕਾਂ ਨੂੰ ਹੀ ਪਾਰਟੀ ਨੇ ਟਿਕਟਾਂ ਦੇ ਕੇ ਮੁੜ ਦਾਅ ’ਤੇ ਲਗਾ ਦਿੱਤਾ ਹੈ। ਜ਼ਿਲ੍ਹਾ ਫ਼ਾਜ਼ਿਲਕਾ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਤੋਂ ਕ੍ਰਮਵਾਰ ਮੌਜੂਦਾ ਵਿਧਾਇਕਾਂ ਨਰਿੰਦਰਪਾਲ ਸਿੰਘ ਸਵਨਾ ਅਤੇ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਟਿਕਟ ਦਿੱਤੀ ਗਈ ਹੈ। ਗੋਲਡੀ ਕੰਬੋਜ ਨੇ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ। ਅਬੋਹਰ ਅਤੇ ਬੱਲੂਆਣਾ ਹਲਕੇ ਤੋਂ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਅਬੋਹਰ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਸੁਨੀਲ ਜਾਖੜ ਦਾ ਇਲਾਕਾ ਹੈ। ਇਸ ਹਲਕੇ ਤੋਂ ਉਨ੍ਹਾਂ ਦੇ ਭਤੀਜੇ ਸੰਦੀਪ ਜਾਖੜ ਇਸ ਵੇਲੇ ਕਾਂਗਰਸ ਦੇ ਵਿਧਾਇਕ ਹਨ ਪ੍ਰੰਤੂ ਪਾਰਟੀ ਵਿਰੁੱਧ ਗਤੀਵਿਧੀਆਂ ਕਾਰਨ ਸਾਲ 2023 ਵਿਚ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਫ਼ਰੀਦਕੋਟ ਜ਼ਿਲ੍ਹੇ ਵਿਚ ਕੋਟਕਪੂਰਾ ਤੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਤੇ ਜੈਤੋ ਹਲਕੇ ਤੋਂ ਮੌਜੂਦਾ ਵਿਧਾਇਕ ਅਮੋਲਕ ਸਿੰਘ ਨੂੰ ਪਾਰਟੀ ਨੇ ਮੁੜ ਉਮੀਦਵਾਰ ਐਲਾਨਿਆ ਹੈ। ਜਦੋਂ ਕਿ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਕੋਈ ਐਲਾਨ ਨਹੀਂ ਕੀਤਾ ਗਿਆ। ਜਦੋਂ ਕਿ ਇਸ ਹਲਕੇ ਤੋਂ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਹਨ। ਬਠਿੰਡਾ ਜ਼ਿਲ੍ਹੇ ਵਿਚੋਂ ਵੀ ਪ੍ਰੋ. ਬਲਜਿੰਦਰ ਕੌਰ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਣ ਤੋਂ ਇਲਾਵਾ ਪਾਰਟੀ ਨੇ ਅਜੇ ਤੱਕ ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋਂ ਮੰਡੀ ਅਤੇ ਰਾਮਪੁਰਾ ਫ਼ੂਲ ਤੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ। ਸਿਆਸੀ ਪੱਖ ਤੋਂ ਇਹ ਹਲਕੇ ਮਹੱਤਵਪੂਰਨ ਹਨ। ਬਠਿੰਡਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕਰ ਰਹੇ ਹਨ। ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਜਗਰੂਪ ਸਿੰਘ ਗਿੱਲ, ਰਾਮਪੁਰਾ ਫ਼ੂਲ ਤੋਂ ਆਪ ਦੇ ਬਲਕਾਰ ਸਿੱਧੂ ਵਿਧਾਇਕ ਹਨ। ਜ਼ਿਲ੍ਹਾ ਮਾਨਸਾ ਤੋਂ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੂੰ ਸਰਦੂਲਗੜ੍ਹ ਮੁੜ ਉਮੀਦਵਾਰ ਐਲਾਨਿਆ ਗਿਆ ਹੈ ਜਦੋਂ ਮਾਨਸਾ ਤੇ ਬੁਢਲਾਡਾ ਤੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਬਰਨਾਲਾ ਜ਼ਿਲ੍ਹੇ ਵਿਚ ਭਦੌੜ ਤੋਂ ਮੌਜੂਦਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਮੁੜ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਐਲਾਨ ਹੋਣਾ ਬਾਕੀ ਹੈ। ਬਰਨਾਲਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘਰੇਲੂ ਹਲਕਾ ਹੈ। ਇੱਥੋਂ 2024 ਦੀ ਜ਼ਿਮਨੀ ਚੋਣ ’ਚ ਕਾਂਗਰਸ ਦੇ ਕੁਲਦੀਪ ਸਿੰਘ ਢਿੱਲੋਂ ਨੇ ਬਾਜ਼ੀ ਮਾਰੀ ਸੀ। ਕਈ ਅਹਿਮ ਹਲਕਿਆਂ ਅੰਦਰ ਉਮੀਦਵਾਰਾਂ ਦੇ ਨਾਮ ਲਟਕਣ ਕਾਰਨ ਪਾਰਟੀ ਦੀ ਅੰਦਰੂਨੀ ਰਣਨੀਤੀ ਬਾਰੇ ਸਿਆਸੀ ਚਰਚਾ ਸ਼ੁਰੂ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾ - ਅਦਾਲਤ ਸ੍ਰੀ ਰਣਜੀਤ ਸਿੰਘ, ਜਾਇੰਟ ਸਬ-ਰਜਿਸਟਰਾਰ ਬਟਾਲਾ , ਜ਼ਿਲ੍ਹਾ ਗੁਰਦਾਸਪੁਰ । ਅਗਲੀ ਖ਼ਬਰ ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੀ ਪਛਾਣ ਤੇ ਪੋਸਟਮਾਰਟਮ ਸੰਬੰਧੀ ਚੁਣੌਤੀਆਂ ਬਾਰੇ ਡਾ . ਇਸ਼ਵਰ ਤਾਇਲ ਵਲੋਂ ਵਿਗਿਆਨਕ ਸੈਸ਼ਨ ਦੀ...
Ad Position 24