ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ-ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਗ੍ਰਿਫ਼ਤਾਰ
ਮੁੰਬਈ, 2 ਨਵੰਬਰ (ਏਜੰਸੀ)-ਮੁੰਬਈ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੇ ਮਾਮਲੇ ਦੇ ਸੰਬੰਧ ’ਚ ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ 22 ਸਾਲਾ ਔਰਤ ਨੂੰ ਐਤਵਾਰ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਕਰਨਾਲ ਤੋਂ ਕਾਬੂ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਉਸ ਦੀ ਪਛਾਣ ਜਾਂ ਅਪਰਾਧ ਵਿਚ ਉਸ ਦੀ ਭੂਮਿਕਾ ਬਾਰੇ ਕੋਈ ਖੁਲਾਸਾ ਨਹੀਂ ਕੀਤਾ।
ਮੁੰਬਈ, 2 ਨਵੰਬਰ (ਏਜੰਸੀ)-ਮੁੰਬਈ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੇ ਮਾਮਲੇ ਦੇ ਸੰਬੰਧ ’ਚ ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ 22 ਸਾਲਾ ਔਰਤ ਨੂੰ ਐਤਵਾਰ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਕਰਨਾਲ ਤੋਂ ਕਾਬੂ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਉਸ ਦੀ ਪਛਾਣ ਜਾਂ ਅਪਰਾਧ ਵਿਚ ਉਸ ਦੀ ਭੂਮਿਕਾ ਬਾਰੇ ਕੋਈ ਖੁਲਾਸਾ ਨਹੀਂ ਕੀਤਾ। ਉਸ ਨੂੰ ਮੁੰਬਈ ਲਿਆਉਣ ਲਈ ਅਗਲੇਰੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਇਸ ਦੇ ਨਾਲ ਹੀ 18 ਅਕਤੂਬਰ ਨੂੰ ਮੁੰਬਈ ਦੇ ਜੁਹੂ ਇਲਾਕੇ ਵਿਚ ਟਾਈਗਰ ਸ਼ਰੌਫ ਦੀ ਕਾਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਹੁਣ ਤੱਕ ਕੁੱਲ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚ ਕਥਿਤ ਸ਼ੂਟਰ ਵੀ ਸ਼ਾਮਿਲ ਹਨ।