03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਆਹੁਤਾ ਜੀਵਨ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਸਮੇਂ ਅਦਾਲਤਾਂ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿਚ ਰੱਖਣ : ਸੁਪਰੀਮ ਕੋਰਟ

ਨਵੀਂ ਦਿੱਲੀ, 2 ਨਵੰਬਰ (ਪੀਟੀਆਈ) ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਵਿਅਕਤੀ ਵਿਰੁੱਧ ਦਾਜ ਕਾਰਨ ਮੌਤ ਦਾ ਮਾਮਲਾ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿਚ ਉਸਦੀ ਪਤਨੀ ਨੇ ਕੈਨੇਡਾ ਦੇ ਟੋਰਾਂਟੋ ਵਿਚ ਖੁਦਕੁਸ਼ੀ ਕਰ ਲਈ ਸੀ ।

Ad Position 21
No active advertisement
ਅਜੀਤ ਡੈਸਕ 03-11-2026
ਨਵੀਂ ਦਿੱਲੀ, 2 ਨਵੰਬਰ (ਪੀਟੀਆਈ) ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਵਿਅਕਤੀ ਵਿਰੁੱਧ ਦਾਜ ਕਾਰਨ ਮੌਤ ਦਾ ਮਾਮਲਾ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿਚ ਉਸਦੀ ਪਤਨੀ ਨੇ ਕੈਨੇਡਾ ਦੇ ਟੋਰਾਂਟੋ ਵਿਚ ਖੁਦਕੁਸ਼ੀ ਕਰ ਲਈ ਸੀ । ਅਦਾਲਤ ਨੇ ਕਿਹਾ ਕਿ ਪਤਨੀ ਨੂੰ ਮੂਰਖ ਜਾਂ ਨਿਕੰਮੀ ਕਹਿਣਾ, ਕਿਸੇ ਵੀ ਤਰ੍ਹਾਂ ਨਾਲ ਜ਼ੁਲਮ ਜਾਂ ਅਪਰਾਧਿਕ ਡਰਾਉਣ-ਧਮਕਾਉਣ ਦੇ ਅਪਰਾਧ ਦੀ ਸ਼੍ਰੇਣੀ ਵਿਚ ਨਹੀਂ ਆਉਂਦਾ । ਜਸਟਿਸ ਬੀ.ਵੀ. ਨਾਗਰਤਨਾ ਤੇ ਜਸਟਿਸ ਮਨਮੋਹਨ ਦੀ ਬੈਂਚ ਨੇ ਕਿਹਾ ਕਿ ਅਪੀਲਕਰਤਾ ਤੇ ਉਸਦੇ ਪਰਿਵਾਰ ’ਤੇ ਲਗਾਏ ਗਏ ਦੋਸ਼ਾਂ ਤੇ ਮ੍ਰਿਤਕਾ ਦੀ ਮੌਤ ਵਿਚਕਾਰ ਕੋਈ ਸਬੰਧ ਸਥਾਪਤ ਨਹੀਂ ਹੁੰਦਾ । ਭਾਰਤੀ ਦੰਡਾਵਲੀ ਦੀ ਧਾਰਾ 30 4 ਬੀ ਦੇ ਤਹਿਤ ਕਾਰਵਾਈ ਕਰਨ ਲਈ, ਸਰਕਾਰੀ ਵਕੀਲ ਨੂੰ ਇਹ ਸਾਬਤ ਕਰਨਾ ਪਵੇਗਾ ਕਿ ਮੌਤ ਤੋਂ ਠੀਕ ਪਹਿਲਾਂ, ਔਰਤ ਨੂੰ ਉਸਦੇ ਪਤੀ ਜਾਂ ਪਤੀ ਦੇ ਕਿਸੇ ਰਿਸ਼ਤੇਦਾਰ ਦੁਆਰਾ ਦਾਜ ਦੀ ਮੰਗ ਨੂੰ ਲੈ ਕੇ ਜਾਂ ਉਸਦੇ ਸਬੰਧ ਵਿਚ ਜ਼ੁਲਮ ਜਾਂ ਤੰਗ-ਪ੍ਰੇਸ਼ਾਨ ਕੀਤਾ ਗਿਆ ਸੀ । ਅਦਾਲਤ ਨੇ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਨਾਲ ਨਜਿੱਠਣ ਵੇਲੇ ਅਦਾਲਤਾਂ ਨੂੰ ਬਹੁਤ ਸਾਵਧਾਨ ਤੇ ਚੌਕਸ ਰਹਿਣ ਦੀ ਲੋੜ ਹੈ। ਵਿਆਹੁਤਾ ਜੀਵਨ ਨਾਲ ਸਬੰਧਿਤ ਮਾਮਲਿਆਂ ਦੀ ਸੁਣਵਾਈ ਕਰਦੇ ਸਮੇਂ, ਅਦਾਲਤਾਂ ਨੂੰ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇੱਕ ਵਿਹਾਰਕ ਪਹੁੰਚ ਅਪਣਾਉਣੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਨਵੇਂ ਹਵਾਈ ਨਿਯਮ ਜਨਵਰੀ 2027 ਤੋਂ ਹੋਣਗੇ ਲਾਗੂ ਅਗਲੀ ਖ਼ਬਰ ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ-ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਗ੍ਰਿਫ਼ਤਾਰ
Ad Position 24