04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੱਤ ਦਿਨ ਮੋਰਚੇ ਦੀਆਂ ਮੰਗਾਂ ਮੰਨ ਕੇ ਪੰਜਾਬ ਸਰਕਾਰ ਵਿਧਾਨ ਸਭਾ ’ਚ ਮਤੇ ਪਾਉਣ ਤੋਂ ਮੁਕਰੀ-ਐਸ.ਕੇ.ਐਮ. 26 ਨੂੰ ਪੰਜਾਬ ਵਿਚ ਚਾਰ ਥਾਵਾਂ ’ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਲੁਧਿਆਣਾ, 3 ਨਵੰਬਰ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਦੌਰਾਨ ਹਰਿੰਦਰ ਸਿੰਘ ਲੱਖੋਵਾਲ, ਬਲਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਮਹਿਮਾ ਨੇ ਬੋਲਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ 12 ਅਕਤੂਬਰ ਦੀ ਮੀਟਿੰਗ ਵਿਚ ਐਲਾਨ ਕੀਤਾ ਗਿਆ ਸੀ ਕਿ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਭਰ ਵਿਚ ਅੰਦੋਲਨ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਸਾਰੀਆਂ ਫ਼ਸਲਾਂ ‘ਤੇ ਐਮ.

Ad Position 21
No active advertisement
ਅਜੀਤ ਡੈਸਕ 04-11-2026
ਲੁਧਿਆਣਾ, 3 ਨਵੰਬਰ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਦੌਰਾਨ ਹਰਿੰਦਰ ਸਿੰਘ ਲੱਖੋਵਾਲ, ਬਲਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਮਹਿਮਾ ਨੇ ਬੋਲਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ 12 ਅਕਤੂਬਰ ਦੀ ਮੀਟਿੰਗ ਵਿਚ ਐਲਾਨ ਕੀਤਾ ਗਿਆ ਸੀ ਕਿ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਭਰ ਵਿਚ ਅੰਦੋਲਨ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ, ਕਿਸਾਨਾਂ ਦੀ ਕਰਜ਼ਾ ਮਾਫ਼ੀ ਅਤੇ ਹੋਰ ਮੰਗਾਂ ‘ਤੇ ਲਿਖਤੀ ਭਰੋਸਾ ਦਿੱਤਾ ਸੀ ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਪੰਜਾਬ ਵਿਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕੌਮੀ ਆਗੂ ਸੰਬੋਧਨ ਕਰਨਗੇ। ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਰਮਿੰਦਰ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਧਨੇਰ, ਪਵਿੱਤਰ ਸਿੰਘ ਲਾਲੀ, ਅੰਗਰੇਜ਼ ਸਿੰਘ ਭਦੌੜ, ਭੁਪਿੰਦਰ ਸਿੰਘ ਔਲਖ, ਸਤਨਾਮ ਸਿੰਘ ਅਜਨਾਲਾ, ਗੁਰਤੇਜ ਸਿੰਘ, ਗੁਰਚਰਨ ਸਿੰਘ ਸਭਰਾ, ਅਵਤਾਰ ਸਿੰਘ ਮੇਹਲੋਂ, ਜੰਗਵੀਰ ਸਿੰਘ ਚੌਹਾਨ, ਗੁਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਗੁਰਾਇਆ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਚੀਮਾ ਨੇ ਲਾਟਰੀ ਮਾਲੀਆ ਦੇ ਬਾਰੇ ਚੰਨੀ ਦੇ ਦਾਅਵਿਆਂ ਨੂੰ ਦੱਸਿਆ ਬੇਬੁਨਿਆਦ ਪੰਜਾਬ ਲਾਟਰੀ ਦਾ ਮਾਲੀਆ ਰਿਕਾ... ਅਗਲੀ ਖ਼ਬਰ ਡੀ.ਏ. ਕੇਸ ’ਚ ਮਾਣਹਾਨੀ ਨੋਟਿਸ ਨੇ ‘ਆਪ’ ਦੀ ਮੁਲਾਜ਼ਮ ਵਿਰੋਧੀ ਮਾਨਸਿਕਤਾ ਕੀਤੀ ਬੇਨਕਾਬ-ਸ਼ਵੇਤ ਮਲਿਕ
Ad Position 24