04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਜੀਠੀਆ ਦੇ ਦੋਸ਼ ਬੇਬੁਨਿਆਦ ਤੇ ਮਨਘੜਤ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਭੁੱਲਰ,ਧਾਲੀਵਾਲ, ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਉਹ ਸਿਧਾਂਤਕ ਅਤੇ ਸਾਫ਼-ਸੁਥਰੀ ਰਾਜਨੀਤੀ ’ਚ ਵਿਸ਼ਵਾਸ ਰੱਖਦੇ ਹਨ ਅਤੇ ਆਪਣੇ ਅਕਸ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਜਵਾਬ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਸਹਿਜ ਸੁਭਾਅ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਨਹੀਂ ਕਰਨੀ ਚਾਹੀਦੀ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ : ਭੁੱਲਰ 04-11-2026
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਭੁੱਲਰ,ਧਾਲੀਵਾਲ, ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਉਹ ਸਿਧਾਂਤਕ ਅਤੇ ਸਾਫ਼-ਸੁਥਰੀ ਰਾਜਨੀਤੀ ’ਚ ਵਿਸ਼ਵਾਸ ਰੱਖਦੇ ਹਨ ਅਤੇ ਆਪਣੇ ਅਕਸ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਜਵਾਬ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਸਹਿਜ ਸੁਭਾਅ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਮੈਂ ਭੋਲਾ ਹੋ ਸਕਦਾ ਹਾਂ ਪਰ ਕਮਜ਼ੋਰ ਬਿਲਕੁਲ ਨਹੀਂ ਹਾਂ। ਮੈਂ ਕਦੇ ਕਿਸੇ ਨਾਲ ਬਿਨਾਂ ਵਜ੍ਹਾ ਪਹਿਲ ਨਹੀਂ ਕਰਦਾ ਪਰ ਜੇ ਕੋਈ ਨਾਜਾਇਜ਼ ਤੌਰ ’ਤੇ ਮੇਰੇ ਖ਼ਿਲਾਫ਼ ਝੂਠਾ ਪ੍ਰਚਾਰ ਕਰੇ ਤਾਂ ਮੈਂ ਪਿੱਛੇ ਵੀ ਨਹੀਂ ਹਟਦਾ। ਉਨ੍ਹਾਂ ‘ਨੰਗੀਆਂ ਤਾਰਾਂ ਨੂੰ ਹੱਥ ਨਾ ਪਾਉਣ’ ਦੀ ਟਿੱਪਣੀ ਕਰਦਿਆਂ ਵਿਰੋਧੀਆਂ ਨੂੰ ਉਨ੍ਹਾਂ ਦੀ ਚੁੱਪ ਨੂੰ ਕਮਜ਼ੋਰੀ ਨਾ ਸਮਝਣ ਲਈ ਕਿਹਾ। ਮਜੀਠੀਆ ਵਲੋਂ ਪਹਿਲਾਂ ਕੀਤੀ ਗਈ ਬਿਆਨਬਾਜ਼ੀ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਪੀ.ਪੀ.ਐਸ.ਸੀ. ਦੇ ਮੈਂਬਰ ਬੱਬੂ ਧੀਰ ਦੇ ਫਾਰਮ ਹਾਊਸ ਵਿਖੇ ਹੋਏ ਇਕ ਧਾਰਮਿਕ ਸਮਾਗਮ ਦਾ ਹਵਾਲਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗਡ਼੍ਹ ਦੀ ਇਕ ਰੀ-ਰੋਲਿੰਗ ਮਿਲ ’ਚ ਭਿਆਨਕ ਹਾਦਸਾ, ਤਿੰਨ ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਪਾਕਿ ’ਚ 5000 ਤੋਂ ਵੱਧ ਹਿੰਦੂ ਕੁੜੀਆਂ ਦਾ ਧਰਮ ਪਰਿਵਰਤਨ ਕਰਵਾ ਚੁੱਕੇ ਵਿਵਾਦਿਤ ਮੌਲਵੀ ਦਾ ਵਕੀਲਾਂ ਵਲੋਂ ਸਮਰਥਨ ਹਿੰਦ...
Ad Position 24