ਬੱਧਨੀ ਕਲਾਂ (ਮੋਗਾ), 3 ਨਵੰਬਰ (ਸੰਜੀਵ ਕੋਛੜ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਵਸ ਦੀ ਖ਼ੁਸ਼ੀ ਵਿਚ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਧਰਮ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉੱਦਮ ਅਤੇ ਅੰਮ੍ਰਿਤ ਸੰਚਾਰ ਕਰਵਾ ਕੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਾਉਣ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਕਥਾ ਕੀਰਤਨ ਰਾਹੀਂ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਕੋਹਾਂ ਦੂਰ ਰਹਿਣ, ਗੁਰੂਆਂ ਦੇ ਦਿਹਾੜੇ ਮਨਾਉਣ ਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦੀ ਅਪੀਲ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਕੀਤੇ ਜਾ ਰਹੇ ਉਪਰਾਲੇ ਸੰਬੰਧੀ ਚਾਨਣਾ ਪਾਇਆ। ਇਸ ਮੌਕੇ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ ਨੇ ਜਿੱਥੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਠਾਠ ਦੇ ਹਜ਼ੂਰੀ ਰਾਗੀ ਸਤਪਾਲ ਸਿੰਘ, ਭਾਈ ਗੁਰਮੁਖ ਸਿੰਘ ਦੇ ਕੀਰਤਨੀ ਜਥੇ ਤੋਂ ਇਲਾਵਾ ਹੋਰਨਾਂ ਕੀਰਤਨੀ ਰਾਗੀ, ਢਾਡੀ ਜਥਿਆਂ ਨੇ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਸਬੰਧ ’ਚ ਰੱਖੇ ਗਏ 212 ਅਖੰਡ ਪਾਠਾਂ ਦੇ ਭੋਗ ਪਾਏ ਗਏ, ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਗੁਰਸੇਵਕ ਸਿੰਘ ਉੱਭੀ, ਜਗਜੀਤ ਸਿੰਘ ਜੱਜੀ ਦਿੱਲੀ, ਅਮਨਦੀਪ ਸਿੰਘ ਦੀਪ, ਕੈਨੇਡਾ ਤੋਂ ਕੁਲਦੀਪ ਸਿੰਘ ਵਿਰਦੀ, ਗੁਰਮੁਖ ਸਿੰਘ ਸੱਗੂ, ਚਰਨ ਸਿੰਘ, ਦਲਜੀਤ ਸਿੰਘ ਮੋਹੀ, ਦਵਿੰਦਰਪਾਲ ਸਿੰਘ ਲਾਲੀ, ਹਰਦੇਵ ਸਿੰਘ ਵਿਨੀਪੈਗ, ਸੋਹਨ ਸਿੰਘ ਮਾਣਕੀ, ਹਰਦੇਵ ਸਿੰਘ ਮਾਣਕੀ, ਭਗਵਾਨ ਸਿੰਘ ਭੋਲਾ, ਅਵਤਾਰ ਸਿੰਘ ਇੰਗਲੈਂਡ, ਭਾਈ ਗੁਰਚਰਨ ਸਿੰਘ ਅੰਮ੍ਰਿਤਸਰ, ਭਾਈ ਗੁਰਦੀਪ ਸਿੰਘ ਰੋਡੇ, ਭਾਈ ਗੁਰਮੀਤ ਸਿੰਘ ਮੋਹੀ, ਭਾਈ ਹਰਦੀਪ ਸਿੰਘ ਚੋਹਾਣਾ, ਭਾਈ ਦਰਸ਼ਨ ਸਿੰਘ ਮਾਹਲਾ, ਭਾਈ ਲਖਵੀਰ ਸਿੰਘ ਰਾਜੋਆਣਾ, ਭਾਈ ਜਗਨ ਸਿੰਘ ਢੈਪਈ, ਭਾਈ ਹਰਪਾਲ ਸਿੰਘ ਸਰਦੂਲਗੜ੍ਹ, ਭਾਈ ਗੁਰਮੇਲ ਸਿੰਘ ਰਾਈਆ ਸੇਲਬਰਾ, ਭਾਈ ਸਤਪਾਲ ਸਿੰਘ, ਭਾਈ ਅੰਗਰੇਜ਼ ਸਿੰਘ, ਭਾਈ ਗੁਰਮੇਲ ਸਿੰਘ ਕੁੱਲਗੜ੍ਹੀ, ਇਕਬਾਲ ਸਿੰਘ ਹੀਰਾ, ਸੁਖਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਬਲਜੀਤ ਸਿੰਘ ਇੰਜੀ., ਜਰਨੈਲ ਸਿੰਘ ਜੱਜ ਫ਼ਿਰੋਜਪੁਰ, ਭੁਪਿੰਦਰ ਸਿੰਘ ਮੋਗਾ, ਮੁਖਤਿਆਰ ਸਿੰਘ ਵਿਰਦੀ, ਹਰਦੇਵ ਸਿੰਘ ਲੁਧਿਆਣਾ, ਸਤਿੰਦਰ ਸਿੰਘ, ਮਾਸਟਰ ਸੁਖਦੇਵ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ ਖ਼ਾਲਸਾ, ਅਮਨਜੋਤ ਸਿੰਘ ਚੱਢਾ, ਕੁਲਵੰਤ ਸਿੰਘ ਹੈਦਰਾਬਾਦ, ਅਵਤਾਰ ਸਿੰਘ ਬਹੋਨਾ, ਨਿਰਮਲ ਸਿੰਘ ਖੰਨਾ, ਮੇਜਰ ਸਿੰਘ ਰਾਮਪੁਰਾ ਐਸ.ਜੀ.ਪੀ.ਸੀ. ਐਗਜ਼ੈਕਟਿਵ ਮੈਂਬਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ।
ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਧਾਰਮਿਕ ਸਮਾਗਮ ਸਮਾਪਤ
ਬੱਧਨੀ ਕਲਾਂ (ਮੋਗਾ), 3 ਨਵੰਬਰ (ਸੰਜੀਵ ਕੋਛੜ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਵਸ ਦੀ ਖ਼ੁਸ਼ੀ ਵਿਚ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਧਰਮ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉੱਦਮ ਅਤੇ ਅੰਮ੍ਰਿਤ ਸੰਚਾਰ ਕਰਵਾ ਕੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਾਉਣ ਦੀ ਭਰਪੂਰ ਸ਼ਲਾਘਾ ਕੀਤੀ।
ਅਨੰਦ ਈਸ਼ਵਰ ਦਰਬਾਰ ਠਾਠ ਵਿਖੇ ਕੀਰਤਨ ਕਰਦੇ ਹੋਏ ਭਾਈ ਗੁਰਮੁਖ ਸਿੰਘ ਕੈਨੇਡਾ ਤੇ ਹੋਰ।
04-11-2026