ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਕੇ ਪੰਜਾਬ ’ਚ ਵੋਟਾਂ ਮੰਗਣ ਆ ਰਹੇ ਹਨ ਰਾਹੁਲ ਗਾਂਧੀ-ਤਰੁਣ ਚੁੱਘ
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕਦਮ ਰੱਖਣ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਦਰਦ, ਉਨ੍ਹਾਂ ਦੇ ਸੰਘਰਸ਼ ਅਤੇ ਦਹਾਕਿਆਂ ਤੋਂ ਲਟਕ ਰਹੇ ਇਨਸਾਫ਼ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਕੋਈ ਅਜਿਹਾ ਸੂਬਾ ਨਹੀਂ ਹੈ ਜਿਸ ਨੂੰ ਸਿਰਫ਼ ਸਿਆਸੀ ਭਾਸ਼ਣਾਂ ਅਤੇ ਚੋਣਾਂ ਦੇ ਮੱਦੇਨਜ਼ਰ ਕੀਤੇ ਦੌਰਿਆਂ ਨਾਲ ਪ੍ਰਭਾਵਿਤ ਕੀਤਾ ਜਾ ਸਕੇ।
ਅਜੀਤ ਡੈਸਕ
04-11-2026