ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ 17 ਨਵੰਬਰ ਤੱਕ ਪਟਿਆਲਾ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਦੋਵਾਂ ਨੂੰ ਵੀਡੀਓ ਕਾਨਫ਼ਰੰਸਿੰਗ ਜਰੀਏ ਪੇਸ਼ ਕੀਤਾ ਗਿਆ। ਲੱਖਾ ਵਲੋਂ ਵਕੀਲ ਹਰਪਾਲ ਸਿੰਘ ਖਾਰਾ ਤੇ ਰਣਜੋਧ ਸਿੰਘ ਭੁੱਲਰ ਅਤੇ ਸ਼ੇਰੋਂ ਦੀ ਤਰਫ਼ੋਂ ਐਡਵੋਕੇਟ ਮਨਪ੍ਰੀਤ ਸਿੰਘ ਪੇਸ਼ ਹੋਏ। ਐਡਵੋਕੇਟ ਖਾਰਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੱਖਾ ਸਿਧਾਣਾ ਜਿਸ ਨੂੰ ਬੀਤੇ ਕੱਲ੍ਹ ਦਿਲ ਦਾ ਦੌਰਾ ਪਿਆ ਸੀ ਦੇ ਬੀਤੀ ਰਾਤ ਵੀ 3 ਵਜੇ ਛਾਤੀ ’ਚ ਦਰਦ ਹੋਇਆ ਸੀ ਪਰ ਪੁਲਿਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਦਾ ਅਦਾਲਤ ਦੇ ਧਿਆਨ ’ਚ ਲਿਆਉਣ ਉਪਰੰਤ ਅਦਾਲਤ ਦੇ ਹੁਕਮਾਂ ’ਤੇ ਡਾਕਟਰਾਂ ਦਾ ਪੈਨਲ ਬਣਾ ਦਿੱਤਾ ਗਿਆ ਹੈ, ਜਿਸ ਦੀ ਨਿਗਰਾਨੀ ਹੇਠ ਪਟਿਆਲਾ ਵਿਖੇ ਇਲਾਜ਼ ਸ਼ੁਰੂ ਕਰ ਦਿੱਤਾ ਗਿਆ ਹੈ।
ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ 17 ਤੱਕ ਨਿਆਂਇਕ ਹਿਰਾਸਤ ’ਚ ਭੇਜੇ
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ 17 ਨਵੰਬਰ ਤੱਕ ਪਟਿਆਲਾ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਦੋਵਾਂ ਨੂੰ ਵੀਡੀਓ ਕਾਨਫ਼ਰੰਸਿੰਗ ਜਰੀਏ ਪੇਸ਼ ਕੀਤਾ ਗਿਆ।
ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ।
04-11-2026