03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੰਬਈ ’ਚ ਬਾਬਾ ਬਲਬੀਰ ਸਿੰਘ 96 ਕਰੋਡ਼ੀ ਦੀ ਅਗਵਾਈ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਕਰੋਡ਼ੀ ਦੀ ਅਗਵਾਈ ਵਿਚ ਮੁੰਬਈ ਦੀ ਧਰਤੀ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਰਦਾਰ ਤਾਰਾ ਸਿੰਘ ਯਾਦਗਾਰੀ ਹਾਲ ਤੋਂ ਆਰੰਭ ਹੋ ਕੇ ਗੁਰਦੁਆਰਾ ਸਿੰਘ ਸਭਾ ਭਾਂਡੁਪ ਵਿਖੇ ਨਗਰ ਕੀਰਤਨ ਦੇ ਪੁੱਜਣ ’ਤੇ ਸੰਗਤਾਂ ਨੇ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਕਰੋਡ਼ੀ ਦੀ ਅਗਵਾਈ ਵਿਚ ਮੁੰਬਈ ਦੀ ਧਰਤੀ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਰਦਾਰ ਤਾਰਾ ਸਿੰਘ ਯਾਦਗਾਰੀ ਹਾਲ ਤੋਂ ਆਰੰਭ ਹੋ ਕੇ ਗੁਰਦੁਆਰਾ ਸਿੰਘ ਸਭਾ ਭਾਂਡੁਪ ਵਿਖੇ ਨਗਰ ਕੀਰਤਨ ਦੇ ਪੁੱਜਣ ’ਤੇ ਸੰਗਤਾਂ ਨੇ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਗੁਰਦੁਆਰਾ ਸਿੰਘ ਸਭਾ ਭਾਂਡੁਪ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਸੁਖਜੀਤ ਸਿੰਘ ਕਨ੍ਹਈਆ ਨੇ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ, ਗੁਰਮਤਿ ਸਿੱਖਿਆਵਾਂ ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਦੀ ਵਿਸਥਾਰਪੂਰਵਕ ਚਾਨਣਾ ਪਾਇਆ ਉਪਰੰਤ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਸਿੱਖ ਪੰਥ ਦੇ ਅਮੀਰ ਇਤਿਹਾਸ ਤੇ ਸ਼ਸਤਰ ਪਰੰਪਰਾ ਨਾਲ ਜੋਡ਼ਦਿਆਂ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ। ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਗੁਰਿੰਦਰ ਸਿੰਘ ਬਾਵਾ ਅਤੇ ਬਾਲੀਵੁੱਡ ਅਦਾਕਾਰ ਰਾਜਕੁੰਦਰਾ ਤੇ ਸ਼ਿਲਪਾ ਸ਼ੈਟੀ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਵਿਚ ਹਾਜ਼ਰੀ ਭਰੀ ਤੇ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਰਜਨੀਤ ਸਿੰਘ ਜੋਨੀ, ਵਰਿੰਦਰ ਸਿੰਘ ਵੀਰੂ, ਬਾਬਾ ਬਲਦੇਵ ਸਿੰਘ ਢੋਡੀ, ਬਾਬਾ ਸੁਖਦੇਵ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਮਝੈਲ ਜੀ, ਬਾਬਾ ਗਗਨਦੀਪ ਸਿੰਘ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ, ਇੰਦਰਪਾਲ ਸਿੰਘ ਰਿੱਕੀ, ਸਾਗਰ ਸਿੰਘ, ਲੱਡੂ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਬਰਿੰਦਰ ਸਿੰਘ ਢਿੱਲੋ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਟਰਾਈ ਦੇ ਨਵੇਂ ਨਿਯਮ ਅਨੁਸਾਰ ਹੁਣ ਟੈਲੀਕਾਮ ਕੰਪਨੀਆਂ ਨੂੰ 24 ਘੰਟੇ ਸਹਾਇਤਾ ਦੇਣੀ ਹੋਵੇਗੀ ਦਿਵਿਆਂਗਾਂ ਲਈ ਵਿਸ਼ੇਸ਼ ਹੈ...
Ad Position 24