05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਾਕਿ ਮੱਧ ਪੂਰਬ ’ਚ ਅਮਨ ਬਹਾਲੀ ਲਈ ਯਤਨਸ਼ੀਲ-ਸ਼ਾਹਬਾਜ਼ ਸ਼ਰੀਫ਼

ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਖਿੱਤੇ ’ਚ ਚੱਲ ਰਹੀਆਂ ਗੰਭੀਰ ਚੁਣੌਤੀਆਂ ਦੇ ਬਾਵਜੂਦ ਇਸਲਾਮਾਬਾਦ ਮੱਧ ਪੂਰਬ ’ਚ ਸ਼ਾਂਤੀ ਕਾਇਮ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਸੰਘੀ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਕਿ ਪ੍ਰਧਾਨ ਮੰਤਰੀ ਨੇ ਖੇਤਰੀ ਅਮਨ, ਦਹਿਸ਼ਤਗਰਦੀ ਵਿਰੁੱਧ ਕਾਰਵਾਈਆਂ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰੀ ਯਤਨਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।

Ad Position 21
No active advertisement
ਸ਼ਾਹਬਾਜ਼ ਸ਼ਰੀਫ਼ ਅਤੇ ਸ਼ਾਹ ਮਹਿਮੂਦ ਕੁਰੈਸ਼ੀ 05-11-2026
ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਖਿੱਤੇ ’ਚ ਚੱਲ ਰਹੀਆਂ ਗੰਭੀਰ ਚੁਣੌਤੀਆਂ ਦੇ ਬਾਵਜੂਦ ਇਸਲਾਮਾਬਾਦ ਮੱਧ ਪੂਰਬ ’ਚ ਸ਼ਾਂਤੀ ਕਾਇਮ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਸੰਘੀ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਕਿ ਪ੍ਰਧਾਨ ਮੰਤਰੀ ਨੇ ਖੇਤਰੀ ਅਮਨ, ਦਹਿਸ਼ਤਗਰਦੀ ਵਿਰੁੱਧ ਕਾਰਵਾਈਆਂ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰੀ ਯਤਨਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰੀਫ਼ ਨੇ ਦਾਅਵਾ ਕੀਤਾ ਕਿ ਪਾਕਿ ਖਿੱਤੇ ’ਚ ਅਮਨ ਬਹਾਲੀ ਲਈ ਪਹਿਲਾਂ ਵਾਂਗ ਹੀ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਹਾਲ ਹੀ ’ਚ ਈਰਾਨ ਅਤੇ ਹੋਰ ਦੇਸ਼ਾਂ ਨਾਲ ਹੋਈਆਂ ਕੂਟਨੀਤਕ ਵਾਰਤਾਵਾਂ ਦਾ ਹਵਾਲਾ ਦਿੱਤਾ। ਇਸ ਤੋਂ ਇਲਾਵਾ ਅਗਸਤ ਮਹੀਨੇ ਪਾਕਿ, ਸਾਊਦੀ ਅਰਬ ਅਤੇ ਤੁਰਕੀ ਵਿਚਾਲੇ ਹੋਏ ‘ਮੱਕਾ ਸਾਂਝੇ ਰੱਖਿਆ ਸਮਝੌਤੇ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਤਿੰਨਾਂ ਦੇਸ਼ਾਂ ਦੀ ਸਮੂਹਿਕ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ। ਜੇਲ੍ਹ ’ਚ ਬੰਦ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਬੈਰਕ ’ਚ ਡਿੱਗਣ ਕਾਰਨ ਜ਼ਖ਼ਮੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਲਾਹੌਰ ਦੀ ਕੋਟ ਲਖਪਤ ਜੇਲ੍ਹ ’ਚ ਅਚਾਨਕ ਚੱਕਰ ਆਉਣ ਕਾਰਨ ਡਿਗ ਪਏ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦੇ ਗੋਡੇ ਅਤੇ ਬਾਂਹ ’ਤੇ ਸੱਟਾਂ ਲੱਗੀਆਂ ਹਨ। ਕੁਰੈਸ਼ੀ ਦੇ ਵਕੀਲ ਤੈਮੂਰ ਮਲਿਕ ਅਨੁਸਾਰ ਘਟਨਾ ਤੋਂ ਬਾਅਦ ਕੁਰੈਸ਼ੀ ਦੀ ਸਿਹਤ ਖ਼ਰਾਬ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੇ ਖ਼ੂਨ ਦੇ ਨਮੂਨੇ ਲੈ ਕੇ ਜਾਂਚ ਲਈ ਸ਼ੌਕਤ ਖ਼ਾਨਮ ਹਸਪਤਾਲ ਭੇਜ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ਹਲਕੇ ਤੋਂ ਕਾਂਗਰਸੀਆਂ ਦੇ ਵੱਡੇ ਕਾਫ਼ਲੇ ਵਲੋਂ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੰਗਰੂਰ ਰੈਲੀ ਵਿਚ ਸ਼ਿਰਕਤ ਅਗਲੀ ਖ਼ਬਰ ਈ.ਡੀ. ਦੀ ਛਾਪੇਮਾਰੀ ’ਚ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ-ਸੁੰਦਰ ਸ਼ਾਮ ਅਰੋੜਾ
Ad Position 24