ਪੰਜਾਬ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲਬਧ ਕਰਵਾਈਆਂ 94,456 ਮਸ਼ੀਨਾਂ-ਖੁੱਡੀਆਂ
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ) -ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325. 35 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ, ਜਿਸ ਬਦੌਲਤ ਹੁਣ ਸੂਬੇ ਵਿਚ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ( ਸੀ.
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ) -ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ, ਜਿਸ ਬਦੌਲਤ ਹੁਣ ਸੂਬੇ ਵਿਚ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ( ਸੀ.ਆਰ.ਐੱਮ.) ਮਸ਼ੀਨਾਂ ਉਪਲਬਧ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 90 ਫ਼ੀਸਦੀ ਕਮੀ ਆਈ ਹੈ, ਜੋ ਸਾਲ 2022 ਵਿਚ 49,922 ਮਾਮਲਿਆਂ ਤੋਂ ਘੱਟ ਕੇ ਸਾਲ 2025 ਵਿਚ ਮਹਿਜ਼ 5,114 ਰਹਿ ਗਈਆਂ। ਪਿਛਲੇ ਤਕਰੀਬਨ ਸਾਢੇ ਚਾਰ ਸਾਲਾਂ ਦੇ ਅੰਕੜੇ ਜਾਰੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਇਸ ਮੁਹਿੰਮ ਵਿਚ ਕੋਈ ਢਿੱਲ ਨਹੀਂ ਵਰਤ ਰਹੀ। ਸਾਲ 2026-27 ਦੇ ਸੀਜ਼ਨ ਲਈ ਕਿਸਾਨਾਂ ਨੇ ਲਗਭਗ 201 ਕਰੋੜ ਰੁਪਏ ਦੀ ਸਬਸਿਡੀ ਦਾ ਲਾਭ ਲੈਂਦਿਆਂ 22,763 ਸੀ.ਆਰ.ਐੱਮ. ਮਸ਼ੀਨਾਂ ਖ਼ਰੀਦ ਲਈਆਂ ਹਨ, ਜਿਸ ਨਾਲ ਪੰਜਾਬ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਪਿਛਲੇ ਸਾਲ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ 13,147 ਮਸ਼ੀਨਾਂ ਦੇ ਮੁਕਾਬਲੇ 67 ਫ਼ੀਸਦੀ ਦੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2026-27 ਲਈ 22,000 ਤੋਂ ਵੱਧ ਮਸ਼ੀਨਾਂ ਦੀ ਸਮੇਂ ਸਿਰ ਖ਼ਰੀਦ ਨੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਇਸ ਮੰਤਵ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿਸਾਨਾਂ ਲਈ ਪਰਾਲੀ ਨੂੰ ਅੱਗ ਲਾਏ ਬਿਨਾਂ ਇਸਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਵਿਚ ਵਧੇਰੇ ਸਹਾਈ ਸਿੱਧ ਹੋਵੇਗਾ।