ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੀ ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਆਈ.
ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੀ ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲਾਂ ਰਾਜ ਵਿਚ 25,332 ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿਚ ਰੱਖਦਿਆਂ 39 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ। ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸੰਬੰਧਿਤ ਚੋਣ ਰਜਿਸਟੇ੍ਰਸ਼ਨ ਅਫਸਰਾਂ ਵਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।