ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਮੰਗੀ ਪੰਜ ਕਰੋੜ ਦੀ ਫਿਰੌਤੀ, ਕੇਸ ਦਰਜ
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਕਮਲ ਗਰੇਵਾਲ ਵਲੋਂ ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਚ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਕਮਲ ਗਰੇਵਾਲ ਵਲੋਂ ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਚ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਕਮਲ ਗਰੇਵਾਲ ਵਲੋਂ ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਦੱਸਿਆ ਹੈ ਕਿ ਉਹ ਸਰਾਭਾ ਨਗਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਆਪਣੀ ਮਿਊਜ਼ਿਕ ਕੰਪਨੀ ਹੈ। ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ੀ ਨੰਬਰਾਂ ਤੋਂ ਉਨ੍ਹਾਂ ਨੂੰ ਗੈਂਗਸਟਰ ਵਲੋਂ ਫ਼ੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।