05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬੀਆਂ ਨੂੰ ਮੁਫ਼ਤ ਸਹੂਲਤਾਂ ਨਹੀਂ , ਰੋਜ਼ਗਾਰ ਦੇ ਮੌਕੇ ਚਾਹੀਦੇ ਹਨ - ਇੰਟਰਨੈਸ਼ਨਲ ਸਿੱਖ ਫੈਡਰੇਸ਼ਨ

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸੱਤਾ ਹਾਸਲ ਕਰਨ ਅਤੇ ਆਪਣੀ ਰਾਜਨੀਤਿਕ ਪਕੜ ਮਜ਼ਬੂਤ ਕਰਨ ਲਈ ਲੋਕਾਂ ਨੂੰ ਲੁਭਾਉਣ ਵਾਸਤੇ ਤਰ੍ਹਾਂ-ਤਰ੍ਹਾਂ ਦੀਆਂ ਮੁਫ਼ਤ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ। ਵੋਟਾਂ ਦੀ ਰਾਜਨੀਤੀ ਤਹਿਤ ਅਜਿਹੀਆਂ ਲੋਕ-ਲੁਭਾਊ ਸਕੀਮਾਂ ਰਾਹੀਂ ਪੰਜਾਬ ਨੂੰ ਆਰਥਿਕ ਤਬਾਹੀ ਵੱਲ ਧੱਕਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸੱਤਾ ਹਾਸਲ ਕਰਨ ਅਤੇ ਆਪਣੀ ਰਾਜਨੀਤਿਕ ਪਕੜ ਮਜ਼ਬੂਤ ਕਰਨ ਲਈ ਲੋਕਾਂ ਨੂੰ ਲੁਭਾਉਣ ਵਾਸਤੇ ਤਰ੍ਹਾਂ-ਤਰ੍ਹਾਂ ਦੀਆਂ ਮੁਫ਼ਤ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ। ਵੋਟਾਂ ਦੀ ਰਾਜਨੀਤੀ ਤਹਿਤ ਅਜਿਹੀਆਂ ਲੋਕ-ਲੁਭਾਊ ਸਕੀਮਾਂ ਰਾਹੀਂ ਪੰਜਾਬ ਨੂੰ ਆਰਥਿਕ ਤਬਾਹੀ ਵੱਲ ਧੱਕਿਆ ਜਾ ਰਿਹਾ ਹੈ। ਇਹ ਵਿਚਾਰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਆਗੂ ਮੇਜਰ ਸਿੰਘ ਖ਼ਾਲਸਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਨਾਂਅ ’ਤੇ ਮੁਫ਼ਤ ਬਿਜਲੀ, ਔਰਤਾਂ ਨੂੰ ਮਾਸਿਕ ਵਿੱਤੀ ਸਹਾਇਤਾ, ਮੁਫ਼ਤ ਬੱਸ ਸਫ਼ਰ ਅਤੇ ਹੋਰ ਮੁਫ਼ਤ ਸਹੂਲਤਾਂ ਦੇਣ ਦੀ ਰਾਜਨੀਤੀ ਨਾਲ ਸੂਬੇ ਦੇ ਖ਼ਜ਼ਾਨੇ ‘ਤੇ ਲਗਾਤਾਰ ਬੋਝ ਵਧ ਰਿਹਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨਿਵੇਸ਼ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਪੰਜਾਬ ਦੀ ਤਰੱਕੀ ਦਾ ਰਾਹ ਮੁਫ਼ਤ ਸਹੂਲਤਾਂ ਦੇ ਵਾਅਦਿਆਂ ਵਿਚੋਂ ਨਹੀਂ, ਸਗੋਂ ਮਜ਼ਬੂਤ ਆਰਥਿਕਤਾ, ਉਦਯੋਗਿਕ ਵਿਕਾਸ ਤੇ ਰੋਜ਼ਗਾਰ ਦੇ ਮੌਕਿਆਂ ਵਿਚੋਂ ਨਿਕਲਦਾ ਹੈ। ਉਨ੍ਹਾਂ ਪੰਜਾਬ ਦੀ ਆਰਥਿਕ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਸਿਰ ਕਰੀਬ 4.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਣ ਦਾ ਅਨੁਮਾਨ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਖੇਤੀਬਾੜੀ ਆਧਾਰਿਤ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇ, ਫੂਡ ਪ੍ਰੋਸੈਸਿੰਗ, ਡੇਅਰੀ, ਕੋਲਡ ਸਟੋਰੇਜ ਤੇ ਹੋਰ ਸਹਾਇਕ ਉਦਯੋਗ ਸਥਾਪਿਤ ਕੀਤੇ ਜਾਣ, ਤਾਂ ਜੋ ਪੇਂਡੂ ਖੇਤਰਾਂ ਵਿਚ ਹੀ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਹੋ ਸਕਣ। ਉਨ੍ਹਾਂ ਸਮੂਹ ਪੰਥਕ, ਸਮਾਜਿਕ, ਧਾਰਮਿਕ ਅਤੇ ਵਿਦਿਆਰਥੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ, ਨੌਜਵਾਨਾਂ ਦੇ ਰੋਜ਼ਗਾਰ ਅਤੇ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਨਾਲ ਜੁੜੇ ਇਸ ਅਹਿਮ ਮੁੱਦੇ ‘ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ, ਤਾਂ ਜੋ ਪੰਜਾਬ ਨੂੰ ਕਰਜ਼ੇ ਅਤੇ ਮੁਫ਼ਤਖੋਰੀ ਦੀ ਰਾਜਨੀਤੀ ਤੋਂ ਬਾਹਰ ਕੱਢ ਕੇ ਵਿਕਾਸ ਤੇ ਰੋਜ਼ਗਾਰ ਦੇ ਰਾਹ ‘ਤੇ ਤੋਰਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਨਵੀਨਤਾ ਦੇ ਖੇਤਰ ’ਚ ਕਾਲਜ ਦੀ ਆਈ.ਆਈ.ਸੀ. ਨੂੰ ਮਿਲੇ 3.5 ਸਟਾਰ ਅਗਲੀ ਖ਼ਬਰ ਉੱਘੇ ਲੇਖਕ-ਪੱਤਰਕਾਰ ਐੱਸ. ਅਸ਼ੋਕ ਭੌਰਾ ਨੇ ਲਿਖਿਆ ਲਾਹੌਰ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ‘ਥੀਮ ਸੌਂਗ’
Ad Position 24