ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਕੇਡਰ ਬਹਾਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਅਤੇ ਸੀਨੀਅਰ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਸੂਬਾ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਦੱਸਿਆ ਕਿ ਸਾਲ 2024 ਵਿੱਚ ਸਰਕਾਰ ਨੇ ਪਟਵਾਰੀਆਂ ਦੇ ਰਵਾਇਤੀ ਜ਼ਿਲ੍ਹਾ ਕੈਡਰ ਨੂੰ ਬਦਲ ਕੇ ਸੂਬਾ ਕੈਡਰ ਕਰ ਦਿੱਤਾ ਸੀ।
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਅਤੇ ਸੀਨੀਅਰ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਸੂਬਾ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਦੱਸਿਆ ਕਿ ਸਾਲ 2024 ਵਿੱਚ ਸਰਕਾਰ ਨੇ ਪਟਵਾਰੀਆਂ ਦੇ ਰਵਾਇਤੀ ਜ਼ਿਲ੍ਹਾ ਕੈਡਰ ਨੂੰ ਬਦਲ ਕੇ ਸੂਬਾ ਕੈਡਰ ਕਰ ਦਿੱਤਾ ਸੀ। ਪੰਜਾਬ ਸੂਬਾ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਨੇ ਅੱਗੇ ਦੱਸਿਆ ਕਿ ਯੂਨੀਅਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਹਾਂ ਪੱਖੀ ਪਹੁੰਚ ਅਪਣਾਈ ਅਤੇ ਸੂਬਾ ਕੈਡਰ ਰੱਦ ਕਰਕੇ ਜ਼ਿਲ੍ਹਾ ਕੈਡਰ ਮੁੜ ਬਹਾਲ ਕਰ ਦਿੱਤਾ ਹੈ ਅਤੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਯੂਨੀਅਨ ਨੇ 1,001 ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਸਰਕਾਰ ਦੇ ਕਦਮ ਦਾ ਵੀ ਸਵਾਗਤ ਕੀਤਾ। ਇਸ ਮੌਕੇ ਆਲ ਇੰਡੀਆ ਨੁਮਾਇੰਦੇ ਸੁਮਨਦੀਪ ਸਿੰਘ ਭੁੱਲਰ, ਪੰਜਾਬ ਨੁਮਾਇੰਦੇ (ਰੋਪੜ) ਗੁਰਵਿੰਦਰ ਸਿੰਘ, ਪੰਜਾਬ ਨੁਮਾਇੰਦੇ (ਮਾਨਸਾ) ਪ੍ਰਦੀਪ ਸ਼ਰਮਾ, ਮੋਹਾਲੀ ਜ਼ਿਲ੍ਹਾ ਪ੍ਰਧਾਨ ਸੌਰਵ ਸ਼ੁਕਲਾ, ਸੰਗਰੂਰ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਓ, ਮਾਨਸਾ ਜ਼ਿਲ੍ਹਾ ਪ੍ਰਧਾਨ ਗੁਣਸ਼ੀਲ ਸਿੰਗਲਾ ਅਤੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਖੰਗੂੜਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।