06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ-ਕਟਾਰੂਚੱਕ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ. ਐਮ.

Ad Position 21
No active advertisement
ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ. ਐਮ. ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿਚ ਇਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ. ਐਮ. ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ. ਐਮ. ਟੀ. ਤੋਂ ਪਾਰ ਹੋ ਗਈ ਹੈ। ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲ ਲਿਫਟਿੰਗ 110 ਐਲ. ਐਮ. ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫ਼ੀਸਦੀ ਬਣਦੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਤੇ ਨਰਸਰੀ ਉਤਪਾਦਨ’ ਸੰਬੰਧੀ ਸਿਖਲਾਈ ਕੋਰਸ 10 ਤੋਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਨਹੀਂ ਹੋ ਸਕਿਆ ਪੋਸਟਮਾਰਟਮ
Ad Position 24