06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ‘ਮੇਜਰ ਇਨੋਵੇਸ਼ਨ ਐਵਾਰਡ’ ਜਿੱਤਿਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 07-11-2026
ਐੱਸ. ਏ. ਐੱਸ. ਨਗਰ, 6 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਨੇ ਅੰਤਰਰਾਸ਼ਟਰੀ ਪੱਧਰ ’ਤੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨੇ ਚੀਨ ਦੇ ਤਿਆਨਜਿਨ ਵਿਖੇ ਹੋਈ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ (ਡਬਲਿਊ. ਯੂ. ਡਬਲਿਊ. ਐੱਮ.) ਦੀ ਕਾਨਫ਼ਰੰਸ ਦੌਰਾਨ ਮੇਜਰ ਇਨੋਵੇਸ਼ਨ ਐਵਾਰਡ ਜਿੱਤਿਆ ਹੈ, ਜਿਸ ਨੂੰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਪ੍ਰਾਪਤ ਕੀਤਾ ਗਿਆ। ਇਸ ਮੌਕੇ ਡਾ. ਜੇ. ਐੱਸ. ਯਾਦਵ ਐਮ. ਡੀ. ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਅਤੇ ਡਾਇਰੈਕਟਰ ਡਬਲਿਯੂ. ਯੂ. ਡਬਲਿਯੂ. ਐੱਮ. ਵੀ ਹਾਜ਼ਰ ਸਨ। ਇਹ ਪ੍ਰਾਪਤੀ ਭਾਰਤ ਦੇ ਖੇਤੀਬਾੜੀ ਮੰਡੀਕਰਨ ਖੇਤਰ ਲਈ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦੇ ਇਤਿਹਾਸ ’ਚ ਪਹਿਲੀ ਵਾਰ ਭਾਰਤ ਦੇ ਕਿਸੇ ਬੋਰਡ ਨੂੰ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਹੋਇਆ ਹੈ। ਇਸ ਐਵਾਰਡ ਸੰਬੰਧੀ ਗੱਲਬਾਤ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਅਤੇ ਪੂਰੇ ਦੇਸ਼ ਲਈ ਬੇਹੱਦ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਜਸਟਿਸ ਢੀਂਗਰਾ ਨੇ ਖੋਲ੍ਹੀਆਂ ’84 ਦੇ ਨਿਆਂ ਪ੍ਰਬੰਧ ਦੀਆਂ ਪਰਤਾਂ ਅਗਲੀ ਖ਼ਬਰ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਦੀਵਾਲੀ ਮੌਕੇ ਸੀ.ਟੀ. ਸਕੈਨ ਤੇ ਹੋਰ ਟੈਸਟ ਅੱਧੇ ਰੇਟਾਂ ’ਤੇ
Ad Position 24