07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ਼੍ਰੋਮਣੀ ਕਮੇਟੀ ਵਲੋਂ 20 ਜਨਵਰੀ ਨੂੰ ਵਾਰਾਣਸੀ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ-ਭਾਈ ਮਹਿਤਾ

ਗੁਰੂ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਨਗਰ ਕੀਰਤਨ ਸਬ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਰਵਿਦਾਸ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ 20 ਜਨਵਰੀ 2027 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ ਵਿਚ ਸ਼ਾਮਿਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਨਗਰ ਕੀਰਤਨ ਦੀ ਰੂਪ ਰੇਖਾ ਸੰਬੰਧੀ ਵਿਚਾਰਾਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 08-11-2026

ਗੁਰੂ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਨਗਰ ਕੀਰਤਨ ਸਬ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਰਵਿਦਾਸ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ 20 ਜਨਵਰੀ 2027 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ ਵਿਚ ਸ਼ਾਮਿਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਨਗਰ ਕੀਰਤਨ ਦੀ ਰੂਪ ਰੇਖਾ ਸੰਬੰਧੀ ਵਿਚਾਰਾਂ ਕੀਤੀਆਂ। ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਫਰਵਰੀ 2027 ਵਿਚ ਸ਼੍ਰੋਮਣੀ ਕਮੇਟੀ ਵਲੋਂ ਮਨਾਈ ਜਾ ਰਹੀ ਗੁਰੂ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ 20 ਜਨਵਰੀ ਨੂੰ ਇਕ ਵਿਸ਼ਾਲ ਨਗਰ ਕੀਰਤਨ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਤੋਂ ਅਰੰਭ ਹੋਵੇਗਾ ਅਤੇ ਰਾਤ ਦਾ ਵਿਸ਼ਰਾਮ ਪ੍ਰਯਾਗਰਾਜ (ਇਲਾਹਾਬਾਦ) ਹੋਵੇਗਾ। ਇਸੇ ਤਰ੍ਹਾਂ 21 ਜਨਵਰੀ ਨੂੰ ਪ੍ਰਯਾਗਰਾਜ ਤੋਂ ਰਾਇ ਬਰੇਲੀ, 22 ਜਨਵਰੀ ਨੂੰ ਰਾਇ ਬਰੇਲੀ ਤੋਂ ਲਖਨਊ, 23 ਨੂੰ ਲਖਨਊ ਤੋਂ ਕਾਨਪੁਰ, 24 ਨੂੰ ਕਾਨ੍ਹਪੁਰ ਤੋਂ ਅਲੀਗੜ੍ਹ, 25 ਨੂੰ ਅਲੀਗੜ੍ਹ ਤੋਂ ਗੁਰਦੁਆਰਾ ਗੁਰੂ ਕਾ ਤਾਲ ਆਗਰਾ, 26 ਨੂੰ ਆਗਰਾ ਤੋਂ ਦਿੱਲੀ ਪਹੁੰਚੇਗਾ ਤੇ 27 ਜਨਵਰੀ ਨੂੰ ਦਿੱਲੀ ਰੁਕੇਗਾ। ਜਿਥੋਂ 28 ਜਨਵਰੀ ਨੂੰ ਕਰਨਾਲ (ਹਰਿਆਣਾ), 29 ਨੂੰ ਕਰਨਾਲ ਤੋਂ ਅੰਬਾਲਾ, 30 ਨੂੰ ਅੰਬਾਲਾ (ਹਰਿਆਣਾ) ਤੋਂ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਪਹੁੰਚੇਗਾ। 31 ਜਨਵਰੀ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਚੱਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਕੱਤਰਤਾ ਮੌਕੇ ਸਬ ਕਮੇਟੀ ਮੈਂਬਰਾਂ ਤੋਂ ਇਲਾਵਾ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ ਤੇ ਭੁਪਿੰਦਰ ਸਿੰਘ ਆਦਿ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਪਾਸਟਰ ਅੰਕੁਰ ਨਰੂਲਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਹਾਈ ਕੋਰਟ ਦਾ ਅੰਤਰਿਮ ਹੁਕਮ ਬਰਕਰਾਰ ਅਗਲੀ ਖ਼ਬਰ ਅਗਲੀ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਸਤਿਕਾਰ ਸੋਧ ਕਾਨੂੰਨ ਦੇ ਅਮਲ ’ਤੇ ਮੁਕੰਮਲ ਰੋਕ ਲਗਾਵੇ-ਅਕਾਲ ਤਖ਼ਤ ਸਾਹਿਬ ਦੀ ਮ...
Ad Position 24