ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ।
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਵਧਾਈ ਸੰਦੇਸ਼ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੇ ਕਿਲ੍ਹੇ ਦੀ ਕੈਦ ਵਿਚੋਂ ਆਪਣੇ ਨਾਲ 52 ਰਾਜਿਆਂ ਨੂੰ ਰਿਹਾਅ ਕਰਵਾਉਣਾ ਵਿਸ਼ਵ ਇਤਿਹਾਸ ਅੰਦਰ ਪਰਉਪਕਾਰ, ਨਿਆਂ ਅਤੇ ਮਾਨਵਤਾ ਦੇ ਭਲੇ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿੱਥੇ ਅਸੀਂ ਆਪਣੇ ਆਲੇ-ਦੁਆਲੇ ਨੂੰ ਰੁਸ਼ਨਾਉਣਾ ਹੈ, ਉੱਥੇ ਗੁਰਬਾਣੀ ਜਾਪ ਅਤੇ ਗੁਰਮਤਿ ਵਿਚਾਰਾਂ ਰਾਹੀਂ ਆਪਣੇ ਮਨਾਂ ਨੂੰ ਵੀ ਰੌਸ਼ਨ ਕਰਨਾ ਹੈ।