ਸੁਖਬੀਰ ਸਿੰਘ ਬਾਦਲ 13 ਨੂੰ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪੁੱਜਣਗੇ
ਬੇਗੋਵਾਲ, 7 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ ’ਤੇ ਪਹੁੰਚਣਗੇ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ਦਾ ਪ੍ਰੋਗਰਾਮ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਅਜੀਤ ਡੈਸਕ
08-11-2026