08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹਰਪਾਲ ਸਿੰਘ ਚੀਮਾ ਨੇ ਕੰਪਿਊਟਰ ਅਧਿਆਪਕਾਂ ਦਾ ਧਰਨਾ ਕਰਵਾਇਆ ਖਤਮ

ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ 50 ਦਿਨਾਂ ਤੋਂ ਚੱਲ ਰਹੇ ਸੂਬਾ ਪੱਧਰੀ ਧਰਨੇ ਨੂੰ ਖਤਮ ਕਰਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-11-2026
ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ 50 ਦਿਨਾਂ ਤੋਂ ਚੱਲ ਰਹੇ ਸੂਬਾ ਪੱਧਰੀ ਧਰਨੇ ਨੂੰ ਖਤਮ ਕਰਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ 6507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ਵਿਚ 40 ਫੀਸਦੀ ਦਾ ਇਤਿਹਾਸਕ ਵਾਧਾ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕੰਪਿਊਟਰ ਅਧਿਆਪਕਾਂ ਵਲੋਂ ਵਿੱਤ ਮੰਤਰੀ ਦਾ ਮੂੰਹ ਮਿੱਠਾ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਆਈ. ਦੇ ਦੋ ਏ.ਟੀ.ਐੱਮ. ਤੋੜ ਕੇ ਸਾਢੇ ਪੰਜ ਲੱਖ ਰੁਪਏ ਲੈ ਗਏ ਨਕਾਬਪੋਸ਼ ਅਗਲੀ ਖ਼ਬਰ ਏਮਜ਼ ਦੀ ਪ੍ਰੀਖਿਆ ’ਚ ਡਾਕਟਰ ਈਵਰਨਪ੍ਰੀਤ ਕੌਰ ਨੇ ਮਾਰੀਆਂ ਮੱਲਾਂ
Ad Position 24