08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅੱਤਵਾਦੀ ਹਾਫ਼ਿਜ਼ ਸਈਦ ਦੀ ਪਾਰਟੀ ਨੂੰ ਜ਼ਿਮਨੀ ਚੋਣ ’ਚ ਮਿਲੀ ਹਾਰ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਨਾਲ ਜੁੜੀ ਸਿਆਸੀ ਪਾਰਟੀ ਨੂੰ ਪਾਕਿਸਤਾਨ ਦੀ ਕੌਮੀ ਅਸੈਂਬਲੀ ਦੀ ਜ਼ਿਮਨੀ ਚੋਣ ’ਚ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ.

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਨਾਲ ਜੁੜੀ ਸਿਆਸੀ ਪਾਰਟੀ ਨੂੰ ਪਾਕਿਸਤਾਨ ਦੀ ਕੌਮੀ ਅਸੈਂਬਲੀ ਦੀ ਜ਼ਿਮਨੀ ਚੋਣ ’ਚ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਉਪ-ਚੋਣ ਲਹਿੰਦੇ ਪੰਜਾਬ ਦੇ ਗੁਜਰਾਂਵਾਲਾ ਜ਼ਿਲ੍ਹੇ ਦੇ ਹਲਕਾ ਐੱਨ. ਏ.-77 ’ਚ ਸੰਸਦ ਮੈਂਬਰ ਮਹਿਮੂਦ ਬਸ਼ੀਰ ਵਿਰਕ ਦੇ ਦਿਹਾਂਤ ਕਾਰਨ ਖ਼ਾਲੀ ਹੋਈ ਸੀਟ ‘ਤੇ ਲੰਘੇ ਦਿਨ ਐਤਵਾਰ ਨੂੰ ਕਰਵਾਈ ਗਈ ਸੀ। ਪਾਕਿ ਚੋਣ ਕਮਿਸ਼ਨ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਪੀ. ਐੱਮ. ਐੱਲ.-ਐੱਨ. ਦੇ ਉਮੀਦਵਾਰ ਰਾਸ਼ਿਦ ਬਸ਼ੀਰ ਵਿਰਕ ਨੇ 43,000 ਤੋਂ ਵੱਧ ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ। ਜਦਕਿ ਹਾਫ਼ਿਜ਼ ਸਈਦ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (ਪੀ. ਐੱਮ. ਐੱਮ. ਐੱਲ.) ਦੇ ਉਮੀਦਵਾਰ ਮੁਹੰਮਦ ਇਬਰਾਹੀਮ ਗੁੱਜਰ ਨੂੰ 30,000 ਤੋਂ ਵੱਧ ਵੋਟਾਂ ਮਿਲੀਆਂ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼, ਬਿਲਾਵਲ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਜਮਾਤ-ਏ-ਇਸਲਾਮੀ ਨੇ ਇਸ ਜ਼ਿਮਨੀ ਚੋਣ ’ਚ ਆਪਣੇ ਉਮੀਦਵਾਰ ਨਹੀਂ ਉਤਾਰੇ ਸਨ।
Ad Position 22
No active advertisement
ਪਿਛਲੀ ਖ਼ਬਰ ਮੁਤਵਾਜ਼ੀ ਜਥੇਦਾਰ ਭਾਈ ਮੰਡ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਅਗਲੀ ਖ਼ਬਰ ਪੈਰੋਲ ਲਈ ਅੱਜ ਦਾਇਰ ਕੀਤੀ ਜਾਵੇਗੀ ਅਰਜ਼ੀ- ਐਡਵੋਕੇਟ ਮਾਨ, ਪੰਨੂੰ
Ad Position 24