08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੁਤਵਾਜ਼ੀ ਜਥੇਦਾਰ ਭਾਈ ਮੰਡ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਦੇ ਹੱਲ ਲਈ ਸਿੱਖ ਜਗਤ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਜਾਰੀ ਸੰਦੇਸ਼ ’ਚ ਅਤੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਜ਼ੁਲਮ ਵਿਰੁੱਧ ਖੜ੍ਹਨ, ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਅਤੇ ਕੌਮ ਦੀ ਬਿਹਤਰੀ ਲਈ ਇਕ ਪੰਥਕ ਪਲੇਟਫਾਰਮ ’ਤੇ ਇਕਜੁੱਟ ਹੋਣ ਦਾ ਸੁਨੇਹਾ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਦੇ ਹੱਲ ਲਈ ਸਿੱਖ ਜਗਤ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਜਾਰੀ ਸੰਦੇਸ਼ ’ਚ ਅਤੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਜ਼ੁਲਮ ਵਿਰੁੱਧ ਖੜ੍ਹਨ, ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਅਤੇ ਕੌਮ ਦੀ ਬਿਹਤਰੀ ਲਈ ਇਕ ਪੰਥਕ ਪਲੇਟਫਾਰਮ ’ਤੇ ਇਕਜੁੱਟ ਹੋਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਿਸਾਨੀ ਸੰਕਟ, ਪਾਣੀਆਂ ਦੇ ਮਸਲੇ, ਕਰਜ਼ੇ, ਬੇਰੁਜ਼ਗਾਰੀ, ਨਸ਼ਿਆਂ ਅਤੇ ਪੰਜਾਬੀ ਬੋਲੀ ਨਾਲ ਜੁੜੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪੰਥਕ ਏਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨੂੰ ਲੰਬੇ ਸਮੇਂ ਤੋਂ ਰਿਹਾਈ ਦੀ ਉਡੀਕ ਹੈ ਤੇ ਜੇਕਰ ਸਮੁੱਚਾ ਪੰਥ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰੇ ਤਾਂ ਅਜਿਹੇ ਮਸਲਿਆਂ ’ਤੇ ਸਰਕਾਰਾਂ ਨੂੰ ਜਵਾਬਦੇਹ ਬਣਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।
Ad Position 22
No active advertisement
ਅਗਲੀ ਖ਼ਬਰ ਅੱਤਵਾਦੀ ਹਾਫ਼ਿਜ਼ ਸਈਦ ਦੀ ਪਾਰਟੀ ਨੂੰ ਜ਼ਿਮਨੀ ਚੋਣ ’ਚ ਮਿਲੀ ਹਾਰ
Ad Position 24