11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ’ਤੇ ਚੋਣਾਂ ਨਾ ਲੜਨ ਦੀ ਪਵਾਈ ਪੋਸਟ

ਪੱਟੀ, 10 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੋਸ਼ਲ ਮੀਡੀਆ ’ਤੇ ਆਪਣੇ ਖਾਤੇ ਤੋਂ ਪੋਸਟ ਪਾ ਕੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਇਸ ਪੋਸਟ ਵਿਚ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ (ਤਿੰਨਾ ਭਾਸ਼ਾਵਾਂ) ਵਿਚ ਪੋਸਟ ਪਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 11-11-2026
ਪੱਟੀ, 10 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੋਸ਼ਲ ਮੀਡੀਆ ’ਤੇ ਆਪਣੇ ਖਾਤੇ ਤੋਂ ਪੋਸਟ ਪਾ ਕੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਇਸ ਪੋਸਟ ਵਿਚ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ (ਤਿੰਨਾ ਭਾਸ਼ਾਵਾਂ) ਵਿਚ ਪੋਸਟ ਪਾਈ ਗਈ ਹੈ। ਇਸ ਪੋਸਟ ਤੋਂ ਕੁਝ ਸਮਾਂ ਬਾਅਦ ਉਨ੍ਹਾਂ ਨੇ ਇਕ ਹੋਰ ਪੋਸਟ ਵੀ ਸਾਂਝੀ ਕਰਵਾਈ ਹੈ, ਜਿਸ ਵਿਚ ਸਪੱਸ਼ਟੀਕਰਨ ਦਿੱਤਾ ਹੈ ਕਿ ਉਨ੍ਹਾਂ ਨੇ ਜੇਲ੍ਹ ਵਿਚੋਂ ਸਰਕਾਰੀ ਐਸ.ਟੀ.ਡੀ. ਤੋਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਇਹ ਪੋਸਟ ਪਵਾਈ ਹੈ । ਇਨ੍ਹਾਂ ਦੋਨਾਂ ਪੋਸਟਾਂ ਵਿਚ ਲਾਲਜੀਤ ਸਿੰਘ ਭੁੱਲਰ ਵਲੋਂ ਜੋ ਲਿਖਿਆ ਗਿਆ ਹੈ, ਉਸ ਵਿਚ ਉਨ੍ਹਾਂ ਕਿਹਾ ਕਿ ‘ਦਾਸ ਨੇ ਪੱਟੀ ਹਲਕੇ ਦੇ ਭੈਣ-ਭਰਾਵਾਂ ਵਲੋਂ ਦਾਸ ਨੂੰ ਪਾਰਟੀ ਵਲੋਂ ਦੁਬਾਰਾ ਚੋਣਾਂ ਲੜਾਉਣ ਲਈ ਕਹਿਣ ਬਾਰੇ ਸੁਣਿਆ, ਪਰ ਦਾਸ ਨੇ ਚੋਣ ਨਹੀਂ ਲੜਨੀ । ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹੈ ਅਤੇ ਦਾਸ ਦਾ ਤੁਹਾਡੀਆਂ ਭਾਵਨਾਵਾਂ ਅੱਗੇ, ਤੁਹਾਡੇ ਪੈਰਾਂ ਵਿਚ ਸਿਰ ਝੁਕਦਾ ਹੈ। ਇਸ ਪੋਸਟ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਵਲੋਂ ਦੁਬਾਰਾ ਪੋਸਟ ਪਾ ਕੇ ਇਸ ਸੋਸ਼ਲ ਮੀਡੀਆ ਪੋਸਟ ਬਾਰੇ ਸਪੱਸ਼ਟੀਕਰਨ ਵੀ ਦਿੱਤਾ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ‘ਦਾਸ ਵਲੋਂ ਆਪਣੇ ਪਰਿਵਾਰ ਨਾਲ ਸਰਕਾਰੀ ਐਸ.ਟੀ.ਡੀ. ਰਾਹੀਂ ਸੰਪਰਕ ਕਰਕੇ ਇਹ ਜਾਣਕਾਰੀ ਫੇਸਬੁੱਕ ਅਕਾਊਂਟ ਚਲਾਉਣ ਵਾਲੇ ਰਾਹੀਂ ਪੋਸਟ ਪਵਾ ਕੇ ਸਾਂਝੀ ਕੀਤੀ ਗਈ ਹੈ । ਮੇਰੀ ਸਭ ਮੀਡੀਆ ਚੈਨਲਜ਼ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਇਸ ਉੱਪਰ ਕੁਝ ਨਾ ਬੋਲਿਆ, ਲਿਖਿਆ ਜਾਵੇ, ਇਹ ਮੇਰਾ ਨਿੱਜੀ ਫ਼ੈਸਲਾ ਹੈ ਤੇ ਇਸ ਉੱਤੇ ਕੋਈ ਬਹਿਸ ਨਾ ਹੋਵੇ। ਸਭ ਦਾ ਧੰਨਵਾਦ।’ ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਪੱਟੀ ਹਲਕੇ ਨਾਲ ਸੰਬੰਧਿਤ ਆਗੂਆਂ ਵਲੋਂ ਲਾਲਜੀਤ ਸਿੰਘ ਭੁੱਲਰ ਨੂੰ ਪੱਟੀ ਹਲਕੇ ਤੋਂ ਦੁਬਾਰਾ ਵਿਧਾਨ ਸਭਾ ਚੋਣ ਲੜਾਉਣ ਲਈ ਟਿਕਟ ਦੀ ਮੰਗ ਕੀਤੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ 16 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਕਰਵਾਈ ਜਾ ਰਹੀ ਪਿੰਡ ਸਭਰਾ ਵਿਚ ਲੋਕ ਮਿਲਣੀ ਵਿਚ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਗੋਲਡੀ ਦੇ ਹਲਕਾ ਇੰਚਾਰਜ ਲੱਗਣ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਪਾਈ ਪੋਸਟ ਨੇ ਛੇੜੀ ਨਵੀਂ ਚਰਚ... ਅਗਲੀ ਖ਼ਬਰ ਬਾਬਾ ਅਮਰ ਸਿੰਘ (ਨਾਨਕਸਰ ਠਾਠ) ਬੜੂੰਦੀ ਵਾਲੇ ਸੱਚਖੰਡ ਪਿਆਨਾ ਕਰ ਗਏ ਕੱਲ੍ਹ ਠਾਠ ਬੜੂੂੰਦੀ ਵਿਖੇ ਕਰਵਾਏ ਜਾਣਗੇ ਅੰਤਿਮ ਦ...
Ad Position 24