11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਜਨਵਰੀ ’ਚ ਹੋਣ ਦੀ ਸੰਭਾਵਨਾ ਫਰਵਰੀ ਦੇ ਆਖ਼ਰ ਜਾਂ ਮਾਰਚ ਦੇ ਸ਼ੁਰੂ ’ਚ ਪੈ ਸਕਦੀਆਂ ਹਨ ਵੋਟਾਂ

ਅੰਮ੍ਰਿਤਸਰ, 10 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਤੇ ਸਰਕਾਰੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ । ਚੋਣਾਂ ਦਾ ਐਲਾਨ ਜਨਵਰੀ 2027 ਵਿਚ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਦਕਿ ਵੋਟਿੰਗ ਫਰਵਰੀ ਦੇ ਆਖਰੀ ਹਫ਼ਤੇ ਜਾਂ ਮਾਰਚ ਦੇ ਪਹਿਲੇ ਹਫ਼ਤੇ ਵਿਚ ਹੋ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 11-11-2026
ਅੰਮ੍ਰਿਤਸਰ, 10 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਤੇ ਸਰਕਾਰੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ । ਚੋਣਾਂ ਦਾ ਐਲਾਨ ਜਨਵਰੀ 2027 ਵਿਚ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਦਕਿ ਵੋਟਿੰਗ ਫਰਵਰੀ ਦੇ ਆਖਰੀ ਹਫ਼ਤੇ ਜਾਂ ਮਾਰਚ ਦੇ ਪਹਿਲੇ ਹਫ਼ਤੇ ਵਿਚ ਹੋ ਸਕਦੀ ਹੈ। ਹਾਲਾਂਕਿ, ਚੋਣਾਂ ਦੀਆਂ ਤਰੀਕਾਂ ਬਾਰੇ ਅੰਤਿਮ ਫੈਸਲਾ ਚੋਣ ਕਮਿਸ਼ਨ ਵਲੋਂ ਹੀ ਕੀਤਾ ਜਾਵੇਗਾ। ਪੰਜਾਬ ਦੀ ਮੌਜੂਦਾ ਸਰਕਾਰ ਦਾ ਪੰਜ ਸਾਲਾ ਕਾਰਜਕਾਲ 16 ਮਾਰਚ 2027 ਨੂੰ ਪੂਰਾ ਹੋ ਰਿਹਾ ਹੈ। ਇਸ ਤੋਂ ਪਹਿਲਾਂ ਨਵੀਂ ਸਰਕਾਰ ਦੀ ਚੋਣ ਤੇ ਨਤੀਜਿਆਂ ਦਾ ਐਲਾਨ ਹੋਣਾ ਲਾਜ਼ਮੀ ਹੈ । ਇਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਵੀ ਆਪਣੀਆਂ ਰਣਨੀਤੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਸਿਆਸੀ ਜੋੜ-ਤੋੜ ਦਾ ਦੌਰ ਤੇਜ਼ ਹੋ ਰਿਹਾ ਹੈ । ਦੂਜੇ ਪਾਸੇ, ਚੋਣ ਕਮਿਸ਼ਨ ਵਲੋਂ ਵੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਮੇਤ ਵੋਟਰ ਸੂਚੀਆਂ ਦੀ ਜਾਂਚ ਅਤੇ ਸੁਧਾਈ ਦਾ ਕੰਮ ਜਾਰੀ ਹੈ। ਅਕਤੂਬਰ ਵਿੱਚ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਪੰਜਾਬ ਦਾ ਦੌਰਾ ਕਰ ਚੁੱਕੀ ਹੈ, ਜਦਕਿ ਮੁੱਖ ਚੋਣ ਕਮਿਸ਼ਨ ਦੀ ਟੀਮ ਨਵੰਬਰ ਦੇ ਆਖਰੀ ਦਿਨਾਂ ਵਿਚ ਪੰਜਾਬ ਆਉਣ ਵਾਲੀ ਹੈ। ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਈਆਂ ਸਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਗਏ ਸਨ । ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਟੀਮ ਨੇ ਦਸੰਬਰ 2021 ਵਿਚ ਪੰਜਾਬ ਦਾ ਦੌਰਾ ਕੀਤਾ ਸੀ ਤੇ 8 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ । ਇਸ ਵਾਰ ਪੰਜਾਬ ਸਮੇਤ ਦੇਸ਼ ਦੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਹੁਣ ਸਭ ਦੀਆਂ ਨਜ਼ਰਾਂ ਚੋਣ ਕਮਿਸ਼ਨ ਦੇ ਅਗਲੇ ਐਲਾਨ ’ਤੇ ਟਿਕੀਆਂ ਹੋਈਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਕੰਗਨਾ ਰਣੌਤ ਵਲੋਂ ਮਾਤਾ ਮਹਿੰਦਰ ਕੌਰ ਦੀ ਇੰਟਰਵਿਊ ਦੀ ਪੈੱਨ ਡਰਾਈਵ ਅਦਾਲਤ ਵਿਚ ਪੇਸ਼ ਕਰਨ ਸੰਬੰਧੀ ਅਰਜ਼ੀ ਦਾਖ਼ਲ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ’ਤੇ ਭਾਰਤੀ ਚੋਣ ਕਮਿਸ਼ਨ ਨੂੰ ਗੰਭੀਰ ਇਤਰਾਜ਼ ਪ੍ਰਾਪਤ ਹੋਏ ਦਿੱਲੀ ਹਾਈ...
Ad Position 24