10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡਾ. ਕਰਨਜੀਤ ਸਿੰਘ ਗਿੱਲ ਨੇ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨੀ ਹਿੱਤ ਵਿਚ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੰਤਰੀ ਦੀ ਅਗਵਾਈ ਅਧੀਨ ਕੀਤੇ ਗਏ ਹੁਕਮਾਂ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਜੰਮਪਲ ਡਾ. ਕਰਨਜੀਤ ਸਿੰਘ ਗਿੱਲ ਨੇ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲ ਲਿਆ ਹੈ ।

Ad Position 21
No active advertisement
ਡਾ. ਕਰਨਜੀਤ ਸਿੰਘ ਗਿੱਲ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲਦੇ ਹੋਏ। ਅਜੀਤ ਤਸਵੀਰ 11-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨੀ ਹਿੱਤ ਵਿਚ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੰਤਰੀ ਦੀ ਅਗਵਾਈ ਅਧੀਨ ਕੀਤੇ ਗਏ ਹੁਕਮਾਂ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਜੰਮਪਲ ਡਾ. ਕਰਨਜੀਤ ਸਿੰਘ ਗਿੱਲ ਨੇ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲ ਲਿਆ ਹੈ । ਪੀ.ਏ.ਯੂ. ਤੋਂ ਫ਼ਸਲ ਵਿਗਿਆਨ ਵਿਚ ਐਮ.ਐਸ.ਸੀ. ਕਰਨ ਤੋਂ ਬਾਅਦ ਡਾ. ਗਿੱਲ ਸਾਲ 1996 ਵਿਚ ਖੇਤੀਬਾੜੀ ਵਿਭਾਗ ਵਿਚ ਗਜ਼ਟਿਡ ਅਫ਼ਸਰ ਨਿਯੁਕਤ ਕੀਤੇ ਗਏ, ਜਿਸ ਤਹਿਤ ਉਨ੍ਹਾਂ ਇੰਨਫ਼ੋਰਸਮੈਂਟ, ਇੰਚਾਰਜ ਖਾਦ ਪਰਖ ਲੈਬਾਰਟਰੀ, ਬਲਾਕ ਖੇਤੀਬਾੜੀ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਦੇ ਅਹੁਦਿਆਂ ’ਤੇ ਆਪਣੀਆਂ ਸੇਵਾਂਵਾ ਨਿਭਾਈਆਂ । ਕੇਨ ਕਮਿਸ਼ਨਰ ਡਾ. ਗਿੱਲ ਨੇ ਦੱਸਿਆ ਕਿ ਖੰਡ ਮਿੱਲਾਂ ਦੀ ਵਧੀਆ ਕਾਰਗੁਜ਼ਾਰੀ ਕਰਵਾਉਣਾ, ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀਆਂ ਕਰਵਾਉਣਾ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨਾਂ ਉਨ੍ਹਾਂ ਦੀ ਪਹਿਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੋਂਘ ਸੁੱਖ ਉਮਰਪੁਰਾ ਬਣੇ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਅਗਲੀ ਖ਼ਬਰ ਦੀਵਾਲੀ ਮੌਕੇ ਬਲੋਚ ਕਾਰਕੁੰਨ ਫ਼ਰਾਹ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
Ad Position 24