10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜੇਲ੍ਹ ’ਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਦਾ ਮੈਡੀਕਲ ਚੈੱਕਅਪ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਡਾਕਟਰਾਂ ਦੀ ਇਕ ਵਿਸ਼ੇਸ਼ ਮੈਡੀਕਲ ਟੀਮ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦਾ ਦੌਰਾ ਕਰਕੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

Ad Position 21
No active advertisement
ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ 11-11-2026
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਡਾਕਟਰਾਂ ਦੀ ਇਕ ਵਿਸ਼ੇਸ਼ ਮੈਡੀਕਲ ਟੀਮ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦਾ ਦੌਰਾ ਕਰਕੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਸਿਹਤ ਦੀ ਜਾਂਚ ਕੀਤੀ। ਜਾਂਚ ਦੌਰਾਨ ਡਾਕਟਰਾਂ ਨੇ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਦੇ ਬਲੱਡ ਪ੍ਰੈਸ਼ਰ, ਸਰੀਰ ਦੇ ਤਾਪਮਾਨ ਅਤੇ ਨਬਜ਼ ਦਾ ਨਿਰੀਖਣ ਕੀਤਾ । ਇਸ ਤੋਂ ਇਲਾਵਾ ਡਾਕਟਰਾਂ ਨੇ ਦੋਵਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ, ਉਨ੍ਹਾਂ ਵਲੋਂ ਲਈਆਂ ਜਾ ਰਹੀਆਂ ਦਵਾਈਆਂ ਦੀ ਸਮੀਖਿਆ ਕੀਤੀ । ਦੂਜੇ ਪਾਸੇ, ਪੀ.ਟੀ.ਆਈ. ਦੀ ਸੰਸਦੀ ਪਾਰਟੀ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਰਿਹਾਅ ਕੀਤਾ ਜਾਂਦਾ ਹੈ, ਤਾਂ ਹੀ ਉਹ ਪ੍ਰਸਤਾਵਿਤ 28ਵੀਂ ਸੰਵਿਧਾਨਕ ਸੋਧ ਦਾ ਸਮਰਥਨ ਕਰਨਗੇ । ਸੰਸਦੀ ਬੈਠਕ ਦੌਰਾਨ ਬਹੁਤੇ ਮੈਂਬਰਾਂ ਨੇ ਸੋਧ ਦੀ ਹਮਾਇਤ ਨੂੰ ਇਮਰਾਨ ਖ਼ਾਨ ਦੀ ਰਿਹਾਈ ਨਾਲ ਜੋੜਨ ਦੇ ਹੱਕ ’ਚ ਰਾਏ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਰਮਬੀਰ ਸਿੰਘ ਗੁੱਲੂ ਗੋਰਾਇਆ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 20 ਨੂੰ-19 ਨੂੰ ਵਿਸ਼ਾਲ ਨਗਰ ਕੀਰਤਨ
Ad Position 24