ਮੈਂ ਕਿਸੇ ਵੀ ਹੋਰ ਪਾਰਟੀ ਜਾਂ ਦਲ ਵਿਚ ਸ਼ਾਮਿਲ ਨਹੀਂ ਹੋ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਲਕਾ ਲਹਿਰਾ ਤੋਂ ਹੀ ਚੋਣ ਲੜਾਂਗਾ-ਢੀਂਡਸਾ
ਲਹਿਰਾਗਾਗਾ, 10 ਨਵੰਬਰ (ਪ੍ਰਵੀਨ ਖੋਖਰ) – ਮੈਂ ਕਿਸੇ ਵੀ ਹੋਰ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਨਹੀਂ ਹੋ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਹੀ ਚੋਣ ਲੜਾਂਗਾ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ।
ਲਹਿਰਾਗਾਗਾ, 10 ਨਵੰਬਰ (ਪ੍ਰਵੀਨ ਖੋਖਰ) – ਮੈਂ ਕਿਸੇ ਵੀ ਹੋਰ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਨਹੀਂ ਹੋ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਹੀ ਚੋਣ ਲੜਾਂਗਾ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਆਖਿਆ ਕਿ ਮੈਂ ਇਸ ਦਲ ਵਿਚ ਬੜੀ ਦ੍ਰਿੜਤਾ ਤੇ ਮਜ਼ਬੂਤੀ ਨਾਲ ਕੰਮ ਕਰ ਰਿਹਾ ਹਾਂ ਅਤੇ ਕਰਦਾ ਰਹਾਂਗਾ । ਸੋਸ਼ਲ ਮੀਡੀਆ ’ਤੇ ਮੇਰੇ ਪ੍ਰਤੀ ਇਸ ਦਲ ਨੂੰ ਛੱਡ ਕੇ ਹੋਰ ਪਾਰਟੀ ਜਾਂ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਹਨ ਉਹ ਬਿਲਕੁਲ ਨਿਰਅਧਾਰ ਹਨ । ਉਨ੍ਹਾਂ ਕੋਲੋਂ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਆਗਅੂਾਂ ਦੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੂੰ ਇਸ ਦਲ ਨੂੰ ਛੱਡ ਕੇ ਨਹੀਂ ਸੀ ਜਾਣਾ ਚਾਹੀਂਦਾ ਜੇਕਰ ਗਿਆਨੀ ਹਰਪ੍ਰੀਤ ਸਿੰਘ ਦੇ ਕੰਮਕਾਜ਼ ਵਿਚ ਕੋਈ ਨੁਕਸ ਫਰਕ ਸੀ ਤਾਂ ਉਸਨੂੰ ਪਾਰਟੀ ਵਿਚ ਬੈਠ ਕੇ ਹੀ ਦੂਰ ਕਰ ਲੈਣਾ ਚਾਹੀਦਾ ਸੀ ਨਾ ਕਿ ਆਪਣੇ ਵਲੋਂ ਹੀਂ ਬਣਾਏ ਅਕਾਲੀ ਦਲ ਨੂੰ ਕਮਜ਼ੋਰ ਕਰਦਿਆਂ ਪਹਿਲਾਂ ਤੋਂ ਹੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਉਸਨੂੰ ਮਜ਼ਬੂਤ ਕਰਨਾ ਮੈਂ ਚੰਗਾ ਨਹੀਂ ਸਮਝਦਾ । ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਿਸ ਪਾਰਟੀ ਜਾਂ ਦਲ ਨਾਲ ਸਮਝੌਤਾ ਹੋ ਰਿਹਾ ਹੈ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਸਮਝੌਤੇ ਦੀਆਂ ਗੱਲਾਂ ਹਮਖਿਆਲੀ ਪਾਰਟੀਆਂ ਜਾਂ ਦਲ ਨਾਲ ਅਖੀਰਲੇ ਸਮੇਂ ਤੱਕ ਚੱਲਦੀਆਂ ਰਹਿਣਗੀਆਂ ਪ੍ਰੰਤੂ ਇਸਦਾ ਮਤਲਬ ਇਹ ਨਹੀਂ ਕੱਢ ਲੈਣਾ ਚਾਹੀਂਦਾ ਕਿ ਮੈਂ ਦਲ ਬਦਲ ਰਿਹਾ ਹਾਂ ।