ਪੰਜਾਬ ਦੇ 84 ਦਿਹਾਤੀ ਸੀ.ਐਚ.ਸੀਜ਼. ’ਚ 84 ਫ਼ੀਸਦੀ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ-ਵਿਜੇ ਸਾਂਪਲਾ
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਦੋਸ਼ ਲਗਾਇਆ ਕਿ ਸੂਬੇ ਦਾ ਸਰਕਾਰੀ ਸਿਹਤ ਢਾਂਚਾ ਮਾਹਿਰ ਡਾਕਟਰਾਂ ਦੀ ਭਾਰੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ‘ਹੈਲਥ ਡਾਇਨਾਮਿਕਸ ਆਫ਼ ਇੰਡੀਆ : 2024-25’ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ 84 ਦਿਹਾਤੀ ਕਮਿਊਨਿਟੀ ਹੈਲਥ ਸੈਂਟਰਾਂ (ਸੀ.
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਦੋਸ਼ ਲਗਾਇਆ ਕਿ ਸੂਬੇ ਦਾ ਸਰਕਾਰੀ ਸਿਹਤ ਢਾਂਚਾ ਮਾਹਿਰ ਡਾਕਟਰਾਂ ਦੀ ਭਾਰੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ‘ਹੈਲਥ ਡਾਇਨਾਮਿਕਸ ਆਫ਼ ਇੰਡੀਆ : 2024-25’ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ 84 ਦਿਹਾਤੀ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀਜ਼.) ਵਿਚ ਇਕ ਵੀ ਅਜਿਹਾ ਕੇਂਦਰ ਨਹੀਂ ਹੈ, ਜਿੱਥੇ ਚਾਰੇ ਮੁੱਖ ਮਾਹਿਰ ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਹੋਣ। ਉਨ੍ਹਾਂ ਕਿਹਾ ਕਿ ਮਨਜ਼ੂਰਸ਼ੁਦਾ 268 ਅਸਾਮੀਆਂ ਵਿਚੋਂ 224 ਖ਼ਾਲੀ ਪਈਆਂ ਹਨ, ਜਦਕਿ ਸਿਰਫ਼ 44 ਮਾਹਿਰ ਡਾਕਟਰ ਹੀ ਤਾਇਨਾਤ ਹਨ। ਸਾਂਪਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਵੱਖਰੀ ਹੈ।